ਖਰੜ 11 ਮਈ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਬੀ.ਸੀ.ਏ. (ਦੂਜੇ ਸਮੈਸਟਰ) ਦੇ ਵਿਦਿਆਰਥੀਆਂ ਵੱਲੋਂ ਮੋਹਾਲੀ ਵਿਖੇ “ਐਕਸੀਲੈਂਸ ਟੈਕਨਾਲੋਜੀ”ਦਾ ਉਦਯੋਗਿਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਫਟਵੇਅਰ ਉਦਯੋਗ ਨਾਲ ਜਾਣੂ ਕਰਵਾਉਣਾ ਸੀ,ਤਾਂ ਜੋ ਮੌਜੂਦਾ ਬਾਜ਼ਾਰ ਦੇ ਹਾਲਾਤ, ਚੋਣ ਲਈ ਨਵੀਨਤਮ ਸਭ ਤੋਂ ਵੱਧ ਮੰਗ ਵਾਲੀਆਂ ਤਕਨਾਲੋਜੀਆਂ ਦੇ ਮਾਪਦੰਡ ਆਦਿ ਨੂੰ ਸਮਝਿਆ ਜਾ ਸਕੇ। ਇਸ ਦੌਰਾਨ ਐਕਸੀਲੈਂਸ ਟੈਕਨਾਲੋਜੀ ਦੀ ਤਕਨੀਕੀ ਮੁਖੀ ਰੁਬੀਨਾ ਡੋਗਰਾ ਨੇ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਵੈਬ ਡਿਵੈਲਪਮੈਂਟ ਦਾ ਸੰਚਾਲਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਡੋਮੇਨ ਅਤੇ ਦਿਲਚਸਪੀ ਦਾ ਖੇਤਰ ਚੁਣਨ ਲਈ ਵੀ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੇ ਵੱਖ-ਵੱਖ ਭਾਸ਼ਾਵਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੋਲਦਿਆਂ ਡੀਨ ਡਾ. ਅਜੇ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਤਕਨੀਕੀ ਹੁੰਨਰ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਜੋ ਕਿ ਸਮੇਂ ਦੀ ਲੋੜ ਹੈ। ਉਨ੍ਹਾਂ ਨਿਯਮਿਤ ਤੌਰ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਇਸ ਉਦਯੋਗਿਕ ਦੌਰੇ ਦੇ ਆਯੋਜਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਐਕਸਪੋਜ਼ਰ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਮੁਖੀ ਵੱਲੋਂ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ। ਫੋਟੋ ਕੈਪਸ਼ਨ: ਉਦਯੋਗਿਕ ਦੌਰੇ ਦੌਰਾਨ ਐਕਸੀਲੈਂਸ ਟੈਕਨਾਲੋਜੀ”ਦੇ ਪ੍ਰਬੰਧਕਾਂ ਨਾਲ ਹਾਜਰ ਵਿਦਿਆਰਥੀ।
No comments:
Post a Comment