ਜਲੰਧਰ, 5 ਮਈ : ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਪਾਰਟੀ ਉਮੀਦਵਾਰ ਸ਼ੁਸ਼ੀਲ ਰਿੰਕੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ 'ਆਪ' ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਿਛਲੇ ਇਕ ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਿਲੌਰ ਦੇ ਬਹੁਤ ਸਾਰੇ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭੁੱਚੋ ਹਲਕੇ ਦੇ ਐਮਐਲਏ ਮਾਸਟਰ ਜਗਸੀਰ ਸਿੰਘ ਨੇ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕਰਕੇ ਉਨ੍ਹਾਂ ਦੀਆਂ ਚੋਣ ਪ੍ਰਚਾਰ ਲਈ ਡਿਊਟੀਆਂ ਲਗਾਈਆਂ।
ਆਮ ਆਦਮੀ ਪਾਰਟੀ ਦਾ ਲੜ ਫੜ੍ਹਨ ਵਾਲੇ ਲੋਕਾਂ ਦੀ ਅਗਵਾਈ ਕਰ ਰਹੇ ਸਰਪੰਚ ਹਰਕੰਵਲ ਸਿੰਘ ਬੇਗਮਪੁਰ ਨੇ ਕਿਹਾ ਕਿ ਸਾਡੀ ਟੀਮ 10 ਮਈ ਨੂੰ ਇਲਾਕੇ ਦੇ ਹਰ ਇੱਕ ਬੂਥ 'ਤੇ ਪੂਰੀ ਤਨਦੇਹੀ ਨਾਲ ਜਿੰਮੇਵਾਰੀ ਨਿਭਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਆਪ ਉਮੀਦਵਾਰ ਸ਼ੁਸ਼ੀਲ ਰਿੰਕੂ ਫਿਲੌਰ ਹਲਕੇ ਤੋਂ ਵੱਡੀ ਲੀਡ ਪ੍ਰਾਪਤ ਕਰਨਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾਈ ਬੁਲਾਰੇ 'ਤੇ ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ ਸਮੇਤ ਐਡਵੋਕੇਟ ਗੁਰਪ੍ਰੀਤ ਸਿੰਘ, ਸੁਖਜਿੰਦਰ ਰੋਮਾਣਾ, ਚਮਨ ਲਾਲ ਹੈਪੀ, ਮਾਸਟਰ ਸੁਖਦੀਪ ਸਿੰਘ, ਵਿਧਾਇਕ ਦੇ ਪੀਏ ਮਿੱਤਲ ਸਾਹਿਬ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਿਸੇਸ਼ ਤੌਰ ਤੇ ਹਾਜ਼ਰ ਰਹੀ।
No comments:
Post a Comment