SBP GROUP

SBP GROUP

Search This Blog

Total Pageviews

ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

  ਐਸ.ਏ.ਐਸ ਨਗਰ 10 ਮਈ  : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


      ਅਧਿਕਾਰੀਆਂ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ  ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।


No comments:


Wikipedia

Search results

Powered By Blogger