ਐਸ.ਏ.ਐਸ.ਨਗਰ 13 ਮਈ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਮਿਸਟਰ ਜਸਟਿਸ ਐਮ.ਐਸ. ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸਟਰ ਜਸਟਿਸ ਰਾਜ ਮੋਹਨ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਜੀਆਂ ਦੀ ਅਗਵਾਈ ਵਿਚ ਅੱਜ ਮਿਤੀ 13.05.2023 ਨੂੰ ਇਸ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇੇਸ ਨਿਪਟਾਰੇ ਲਈ ਰੱਖੇ ਗਏ।
ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 14 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)ਸ ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀ ਕੇ.ਐਸ. ਸੂਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਲੋਂ ਕੀਤੀ ਗਈ। ਇਸ ਤੋਂ ਇਲਾਵਾ 2 ਮਾਲ ਅਧਿਕਾਰੀਆਂ ਦੇ ਬੈਂਚਾਂ ਦਾ ਵੀ ਗਠਨ ਕੀਤਾ ਗਿਆ।
ਇਸ ਤੋਂ ਇਲਾਵਾ ਸਬ—ਡਵੀਜ਼ਨ, ਡੇਰਾਬੱਸੀ ਵਿਖੇ 1 ਜੁਡੀਸ਼ੀਅਲ ਅਧਿਕਾਰੀ ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ 1 ਰੈਵੇਨਿਊ ਅਧਿਕਾਰੀ ਦੇ ਬੈਂਚ ਗਠਤ ਕੀਤੇ ਗਏ, ਖਰੜ ਵਿਖੇ 1 ਜੁਡੀਸ਼ੀਅਲ ਅਧਿਕਾਰੀ ਸ੍ਰੀ ਕਰੁਣ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਅਤੇ 2 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ।
ਮਿਸਟਰ ਜਸਟਿਸ ਰਾਜ ਮੋਹਨ ਸਿੰਘ, ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਇਸ ਲੋਕ ਅਦਾਲਤ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਜਸਟਿਸ ਦੇ ਯਤਨਾ ਸਦਕਾ ਪੰਜ ਵਿਆਹੁਤਾ ਜੋੜੇ ਜੋ ਕਿ ਕਿਸੇ ਕਾਰਨ ਅਲੱਗ—ਅਲੱਗ ਰਹਿ ਰਹੇ ਸਨ, ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋਏ ਅਤੇ ਉਨ੍ਹਾਂ ਨੂੰ ਇੱਕ—ਇੱਕ ਪੌਦਾ ਸਨਮਾਨ ਵਜੋਂ ਦੇ ਕੇ ਆਪਣੇ ਰਿਸ਼ਤੇ ਅਤੇ ਪੌਦੇ ਦੀ ਸੰਭਾਲ ਲਈ ਰਾਜੀ ਕੀਤਾ ਗਿਆ।
ਇਸ ਮੌਕੇ ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17066 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 11396 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 45,02,84,367/— ਕੀਮਤ ਦੇ ਕੀਮਤ ਦੇ ਅਵਾਰਡ ਪਾਸ ਕੀਤੇ ਗਏ।
No comments:
Post a Comment