ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ
ਐਸ.ਏ.ਐਸ ਨਗਰ, 16 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਡਾ.ਬੀ.ਆਰ ਅੰਬੇਦਕਰ ਸਟੇਟ ਇੰਸਟੀਚਊਟ ਫੇਜ਼-6 ਵਿਖੇ ਜ਼ਿਲ੍ਹਾ ਪੱਧਰ ’ਤੇ ਵਿਸ਼ਵ ਯੋਗ ਦਿਵਸ ਸਮਾਗਮ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸਮਾਗਮ ਵਿਚ ਜਿਲ੍ਹੇ ਦੇ ਲੋਕ ਭਾਰੀ ਗਿਣਤੀ ਵਿਚ ਸ਼ਿਰਕਤ ਕਰਨਗੇ । ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾ.ਬੀ.ਆਰ ਅੰਬੇਦਕਰ ਸਟੇਟ ਇੰਸੀਚੁਊਟ ਫੇਜ਼-6 ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2023 ਨੂੰ ਸਮੇਂ ਸਿਰ ਸਮਾਗਮ ਵਾਲੀ ਥਾਂ ਤੇ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਪਜ਼ਾਮਾ ਪਾ ਕੇ ਆਉਣ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ), ਪਰਮਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅਮਿਤ ਬੈਂਬੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਮੋਹਾਲੀ, ਸ੍ਰੀ ਰਵਿੰਦਰ ਸਿੰਘ ਐਸ. ਡੀ .ਐਮ. ਖਰੜ,ਡਾ. ਭਵਨੀਤ ਭਾਰਤੀ ਡਾਇਰੈਕਟਰ/ਪ੍ਰਿੰਸੀਪਲ ਮੈਡੀਕਲ ਕਾਲਜ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


No comments:
Post a Comment