9ਵਾਂ ਅੰਤਰਰਾਸ਼ਟਰੀ ਯੋਗਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਐਸ.ਏ.ਐਸ ਨਗਰ 14 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਪਰਮਦੀਪ ਸਿੰਘ ਨੇ ਹਦਾਇਤ ਕਰਦਿਆਂ ਕਿਹਾ ਕਿ ਯੋਗਾ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ 9 ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾ ਤੇ ਮਨਾਇਆ ਜਾਵੇਗਾ
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਫਾਇਰ ਬ੍ਰਿਗੇਡ, ਮੁੱਢਲੀ ਸਿਹਤ ਸਹੂਲਤ ਅਤੇ ਐਬੂਲੈਂਸ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਲੋੜ ਪੈਣ ਤੇ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਯੋਗਾ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਜਿਥੇ ਕਾਲਜਾਂ ਦੇ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ, ਉਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਯੋਗਾ ਦਿਵਸ 'ਤੇ ਵੱਧ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ।
ਇਸ ਮੌਕੇ ਇੰਦਰਪਾਲ ਸਿੰਘ (ਸ਼ਿ) ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।


No comments:
Post a Comment