SBP GROUP

SBP GROUP

Search This Blog

Total Pageviews

Thursday, June 8, 2023

ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਜਨਰਲ ਜਾਤੀ ਨੂੰ 25% 'ਤੇ ਅਨੁਸੂਚਿਤ ਜਾਤੀ ਨੂੰ 33% ਦਿੱਤੀ ਜਾਵੇਗੀ ਸਬਸਿਡੀ

 ਐਸ.ਏ. ਐਸ ਨਗਰ 08 ਜੂਨ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬੀਨੇਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੋਜਗਾਰ ਸਿਖਲਾਈ ਕੋਰਸ ਦਾ ਚੋਥਾ ਬੈਚ 12 ਜੂਨ ਨੂੰ ਡੇਅਰੀ ਸਿਖਲਾਈ, ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।


ਇਹ ਜਾਣਕਾਰੀ ਦਿੰਦਿਆ ਸ਼੍ਰੀ ਵਨੀਤ ਕੁਮਾਰ ਕੌੜਾ, ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ.ਨਗਰ ਨੇ ਦਸਿਆ ਹੈ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾ ਪ੍ਰੰਬਧਕੀ ਕੰਪਲੈਕਸ, ਐਸ.ਏ.ਐਸ.ਨਗਰ ਦੇ ਕਮਰਾ ਨੂੰ 434, ਤੀਜੀ ਮੰਜਲ ਵਿਖੇ ਅਪਲਾਈ ਕਰ ਸਕਦੇ ਹਨ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ। ਉਨਾ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਹੈ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕਿ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣੀਆ ਚਾਹੀਦਾ ਹੈ। 


ਉਨ੍ਹਾਂ ਕਿਹਾ  ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ।


ਵਧੇਰੇ ਜਾਣਕਾਰੀ ਲਈ ਹੈ ਹੈਲਪਲਾਈਨ ਨੂੰ 95928-13411 ਤੇ ਸੰਪਰਕ ਕਰ ਸਕਦੇ ਹੋ।

No comments:


Wikipedia

Search results

Powered By Blogger