SBP GROUP

SBP GROUP

Search This Blog

Total Pageviews

Wednesday, June 14, 2023

ਏ.ਡੀ.ਸੀ. ਅਮਿਤ ਬੈਂਬੀ ਵੱਲੋਂ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ

ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ 

ਐਸ.ਏ.ਐਸ. ਨਗਰ, 14 ਜੂਨ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਰਧਾਰਤ ਸਮੇਂ ’ਤੇ ਮੁਕੰਮਲ ਕਰਨ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਅਮਿਤ ਬੈਂਬੀ ਨੇ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਝਾਂ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਵੈ ਸਹਾਇਤਾਂ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਨੇ ਮਿਡ ਡੇਅ ਮੀਲ ਸਕੀਮ ਹੇਠ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੇ ਸਬੰਧ ਵਿੱਚ ਪੂਰੀ ਤਰ੍ਹਾਂ ਸਾਫ਼ ਸਫ਼ਾਈ ਵਰਤਣ ਅਤੇ ਐਸ.ਡੀ.ਐਮਜ਼ ਨੂੰ ਖਾਣੇ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।


ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੱਖ ਵੱਖ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਜ਼ੋਰ ਦਿੱਤਾ ਤਾਂ ਜੋ ਲੋਕ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। 

ਸ੍ਰੀ ਅਮਿਤ ਬੈਂਬੀ ਨੇ ਕਿਸਾਨ ਭਲਾਈ ਸਕੀਮਾਂ ਦੇ ਬਾਰੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।  ਇਸ ਤੋਂ ਇਲਾਵਾ ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਉਪਰਾਲੇ  ਕਰਨ ਲਈ ਆਖਿਆ ਤਾਂ ਜਾਣ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਕਾਰੀਆਂ ਨੂੰ ਡਰੇਨਜ਼ ਦੀ ਸਾਫ ਸਫਾਈ ਵੱਲ ਉਚੇਚੇ ਤੌਰ ਤੇ ਧਿਆਨ ਦੇਣ ਲਈ ਆਖਿਆ ਤਾਂ ਜੋ ਹੜ੍ਹਾਂ ਤੋਂ ਬਚਾਅ ਰੱਖਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪਿੰਡਾਂ ਵਿੱਚ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ)  ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਕਾਰਜ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਸ੍ਰੀ ਅਮਿਤ ਬੈਂਬੀ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ  ਬੂਟੇ ਲਾਉਣ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ  ਦੀ ਸਾਫ਼ ਸਫਾਈ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ। 

ਉਨ੍ਹਾਂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ ਆਪਣੇ ਪੱਧਰ ਤੇ ਨਿਗਰਾਨੀ ਕਰਨ ਨਿਰਦੇਸ਼ ਦਿੱਤੇ ਤਾਂ ਜੋ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ  ਪਿੰਡਾਂ ਵਿੱਚ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ  ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ  ਲਈ  ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।

ਇਸ ਮੌਕੇ  ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

No comments:


Wikipedia

Search results

Powered By Blogger