ਐਸ.ਏ.ਐਸ.ਨਗਰ 08 ਜੂਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਤਾ ਗੁਜਰੀ ਕੰਨਿਆ ਆਸ਼ਰਮ, ਖਰੜ ਵਿਖੇ ਔਰਤਾਂ ਦੇ ਹੱਕਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਆਸ਼ਰਮ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧੁਨਿਕ ਸਮਾਜ ਵਿਚ ਔਰਤਾਂ ਮਰਦਾਂ ਦੇ ਬਰਾਬਰ ਅਧਿਕਾਰ ਰੱਖਦੀਆਂ ਹਨ ਅਤੇ ਕਿਸੇ ਵੀ ਕੰਮ ਕਾਜ ਵਾਲੀ ਥਾਂ ਤੇ ਉਨ੍ਹਾਂ ਨਾਲ ਕਿਸੇ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਉਜਰਤਾਂ ਅਦਾ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਾਲ 2013 ਵਿਚ ਕਾਨੂੰਨ ਪਾਸ ਕਰਕੇ ਕੰਮ ਵਾਲੀਆਂ ਥਾਵਾਂ ਔਰਤਾਂ ਤੇ ਜਿਸਮਾਨੀ ਅੱਤਿਆਚਾਰ/ਛੇੜਛਾੜ ਨੂੰ ਰੋਕਣ ਦਾ ਉਪਬੰਧ ਕੀਤਾ ਗਿਆ ਹੈ ਜਿਸ ਅਧੀਨ ਔਰਤਾਂ ਨੂੰ ਕੰਮ ਕਾਰਨ ਵਾਲੀ ਥਾਂ ਤੇ ਉਤਪੀੜਨ ਤੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।


No comments:
Post a Comment