ਚੰਡੀਗੜ੍ਹ, 9 ਜੂਨ : ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਂਗਰਸੀ ਆਗੂ ਅਤੇ ਗਿੱਦੜਬਾਹਾ ਦੇ ਐੱਮਸੀ ਰਾਜੀਵ ਕੁਮਾਰ ਮਿੱਤਲ ਸ਼ੁੱਕਰਵਾਰ ਨੂੰ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ। 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ।
ਇਸ ਮੌਕੇ 'ਆਪ' ਆਗੂ ਸ਼ਮਿੰਦਰ ਖਿੰਡਾ, ਅੰਗਦ ਥੇੜੀ, ਐਡਵੋਕੇਟ ਪ੍ਰਿਤਪਾਲ ਸ਼ਰਮਾ, ਐਡਵੋਕੇਟ ਇੰਦਰਜੀਤ ਸਿੰਘ, ਐਡਵੋਕੇਟ ਹਰਦੀਪ ਸਿੰਘ ਮੰਗਲ, ਲਾਭ ਸਿੰਘ ਆਦਿ ਹਾਜ਼ਰ ਸਨ |
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਦਿਨੋ-ਦਿਨ ਵੱਧ ਰਿਹਾ ਵਿਸ਼ਵਾਸ ਦਰਸਾਉਂਦਾ ਹੈ ਕਿ ਪੰਜਾਬ ਨੂੰ ਰੰਗਲਾ ਬਣਾਉਣ ਦੀ ਸਾਡੀ ਕੋਸ਼ਿਸ਼ ਸਹੀ ਦਿਸ਼ਾ ਵੱਲ ਜਾ ਰਹੀ ਹੈ।
.jpeg)

No comments:
Post a Comment