ਖਰੜ 21 ਜੂਨ : ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਜਿਉਣ ਲਈ ਪ੍ਰੇਰਿਤ ਕਰਨ ਲਈ ‘ਵਸੁਧੈਵ ਕੁਟੁੰਬਕਮ ਲਈ ਯੋਗਾ’ ਥੀਮ ’ਤੇ ਅੰਤਰਾਸ਼ਟਰੀ ਯੋਗ ਦਿਵਸ- 2023 ਮਨਾਇਆ ਗਿਆ। ਇਸ ਦੌਰਾਨ ਡਾ. ਨੇਹਾ ਚਾਨਨਾ ਯੂਨੀਸੇਫ ਅਤੇ ਐਨਆਈਐਚਐਫਡਬਲਯੂ ਪੀਜੀਆਈ ਦੇ ਸਾਬਕਾ ਪਬਲਿਕ ਹੈਲਥ ਪ੍ਰੋਫੈਸ਼ਨਲ ਨੇ ਵੱਖ-ਵੱਖ ਯੋਗਾ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਯੋਗਾ ਮਾਹਿਰ ਚੰਡੀਗੜ੍ਹ ਸ੍ਰੀ ਸੁਭਾਸ਼ ਚੰਦਰ ਨੇ ਵੀ ਯੋਗਾ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਯੋਗਾ ਗਤਿਵਿਧੀ ਵਿੱਚ ਭਾਗ ਲਿਆ ,ਜਿਸ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਮਹੱਤਵ ਅਤੇ ਸੰਤੁਲਨ ਨੂੰ ਪ੍ਰਾਪਤ ਕਰਨ ਵਿੱਚ ਯੋਗ ਦੀ ਭੂਮਿਕਾ ਸਬੰਧੀ ਵੀ ਜ਼ੋਰ ਦਿੱਤਾ ਗਿਆ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਸਕੂਲਾਂ ਤੋਂ ਭਾਗ ਲੈਣ ਵਾਲਿਆਂ ਨੂੰ ਸੱਦਾ ਦੇ ਕੇ ਸਮਾਗਮ ਦੇ ਆਯੋਜਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਲੋੜ ’ਤੇ ਜ਼ੋਰ ਦਿੱਤਾ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਵਿੰਦਰ ਸਿੰਘ ਨੇ ਯੋਗ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਨੂੰ ਨਿਯਮਿਤ ਤੌਰ ’ਤੇ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਉਹ ਦੇਸ਼ ਹੈ ਜੋ ਯੁੱਗਾਂ ਤੋਂ ਯੋਗ ਦਾ ਅਭਿਆਸ ਕਰਦਾ ਆ ਰਿਹਾ ਹੈ ਪਰੰਤੂ 2015 ਵਿੱਚ 21 ਜੂਨ ਨੂੰ ਅੰਤਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਣ ਲੱਗਾ। ਇਸ ਤੋਂ ਪਹਿਲਾਂ ਡਾ. ਸਿਮਰਜੀਤ ਕੌਰ, ਡੀਨ ਵਿਦਿਆਰਥੀ ਭਲਾਈ ਨੇ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੋਗ ਮਨ ਅਤੇ ਸਰੀਰ ਵਿਚਕਾਰ ਸੰਤੁਲਨ ਬਣਾਈ ਰੱਖਣ ਅਤੇ ਸੰਪੂਰਨ ਤੰਦਰੁਸਤੀ ਲਈ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ।
ਖੇਡ ਵਿਭਾਗ ਤੋਂ ਕੁਲਬੀਰ ਸਿੰਘ, ਜਸਪ੍ਰੀਤ ਸਿੰਘ, ਮਿਸ ਰਮਨਜੋਤ, ਮੇਜਰ ਚਾਹਲ, ਹਰਜਸ, ਐਨ.ਸੀ.ਸੀ ਨੇ ਇਸ ਸਮਾਗਮ ਦਾ ਸੰਚਾਲਨ ਕੀਤਾ। ਯੋਗ ਤੋਂ ਬਾਅਦ ਪ੍ਰਤੀਯੋਗੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਫੋਟੋ ਕੈਪਸ਼ਨ: ਯੋਗ ਦਿਵਸ ਮੌਕੇ ਯੋਗ ਕਿਰਿਆਵਾਂ ਵਿੱਚ ਹਿੱਸਾ ਲੈ ਰਹੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ।


No comments:
Post a Comment