ਐਸ.ਏ.ਐਸ.ਨਗਰ 19 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਵੱਲੋ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਹੇਠੋਂ ਰਕਬਾ ਘਟਾਉਣ ਲਈ ਕੰਡੀ ਖੇਤਰ ਵਿੱਚ ਮੱਕੀ, ਬਾਸਮਤੀ,ਸੋਇਆਬੀਨ, ਤਿੱਲ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ। ਡਾਂ ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਡਾਂ ਅਜੈ ਕੁਮਾਰ ਏ.ਈ.ੳ ਨੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਖਰੜ ਦੇ ਪਿੰਡ ਸਹੋੜਾ ਵਿੱਖੇ ਨੁਮੈਟੀਕ ਪਲਾਂਟ ਨਾਲ ਮੱਕੀ ਦੀ ਬਿਜਾਈ ਕਰਵਾਉਂਦੇ ਹੋਏ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਬਲਾਕ ਦੇ ਦਫ਼ਤਰਾਂ ਵਿੱਚ ਅਡਵਾਂਟਾ ਕੰਪਨੀ ਦਾ ਮੱਕੀ ਦਾ ਬੀਜ 100/-ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਕੱਦੂ ਵਾਲੇ ਝੋਨੇ ਹੇਠੋਂ ਰਕਬਾ ਘਟਾਕੇ ਮੱਕੀ, ਬਾਸਮਤੀ ਅਤੇ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇ ਤਾਂ ਜੋ ਕੁਦਰਤੀ ਸੋਮੇ ਪਾਣੀ ਨੂੰ ਬਚਾ ਸਕੀਏ ਅਤੇ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਰੱਖ ਸਕੀਏ।ਇਸ ਮੌਕੇ ਪਿੰਡ ਦੇ ਕਿਸਾਨ ਅਤੇ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।


No comments:
Post a Comment