ਵੱਡੀ ਗਿਣਤੀ ਵਿਦਿਆਰਥੀ ਹੋਏ ਸ਼ਾਮਲ
ਡੇਰਾਬੱਸੀ, 21 ਜੂਨ : ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਕਾਲਜ ਦੀ ਐੱਨ. ਐੱਸ. ਐੱਸ. ਯੂਨਿਟ ਅਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਾਲਜ ਵਿਚ ਯੋਗਸ਼ਾਲਾ ਲਗਾਈ ਗਈ।
ਇਸ ਯੋਗਸ਼ਾਲਾ ਵਿਚ ਸੁਮੀਰਾ ਸ਼ਰਮਾ ਨੇ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਦੇ ਕਈ ਪੱਖ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਹਲ਼ ਆਸਣ, ਭੁਜੰਗ ਆਸਣ, ਸ਼ਵ ਆਸਣ, ਕਪਾਲਭਾਤੀ, ਪ੍ਰਾਣਾਯਾਮ ਆਦਿ ਦਾ ਅਭਿਆਸ ਕਰਵਾਇਆ।
ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਕਿਹਾ ਕਿ ਯੋਗਾ ਸਰੀਰ, ਮਨ ਅਤੇ ਆਤਮਾ ਦੀ ਉੱਚਤਾ, ਸੁੱਚਤਾ ਲਈ ਅਤੇ ਤੰਦਰੁਸਤ ਜੀਵਨ ਲਈ ਬੇਹੱਦ ਅਹਿਮ ਹੈ, ਇਸ ਲਈ ਯੋਗ ਨੂੰ ਆਪਣੀ ਜੀਵਨ ਸ਼ੈਲੀ ਦਾ ਅਟੁੱਟ ਅੰਗ ਬਣਾਉਣਾ ਬੇਹੱਦ ਜ਼ਰੂਰੀ ਹੈ। ਇਸ ਯੋਗਸ਼ਾਲਾ ਵਿਚ 96 ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਖ ਵੱਖ ਆਸਣਾਂ ਦਾ ਅਭਿਆਸ ਕੀਤਾ। ਇਸਦੇ ਨਾਲ ਹੀ ਅੱਜ ਕਾਲਜ ਵਿਖੇ ਬੂਟੇ ਵੀ ਲਗਾਏ ਗਏ।
ਇਸ ਮੌਕੇ ਪ੍ਰੋ. ਅਮਰਜੀਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਬੋਮਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੈਤਿਕਾ, ਸ੍ਰੀ ਪ੍ਰਵੀਨ ਚੰਦਰ, ਸ੍ਰੀ ਗਗਨ ਅਗਰਵਾਲ, ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਸਾਹਿਲ ਰਾਣਾ ਮੌਜੂਦ ਸਨ।


No comments:
Post a Comment