ਐਸ.ਏ.ਐਸ. ਨਗਰ 12 ਜੂਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਧੀਨ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਵਰਲਡ ਡੇਅ ਅਗੇਂਸਟ ਚਾਈਲਡ ਲੇਬਰ' ਮਨਾਇਆ ਗਿਆ।
ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੌਕੇ ਤੇ ਜਿਲ੍ਹੇ ਦੇ ਲੇਬਰ ਚੌਕਾਂ, ਉਦਯੋਗਿਕ ਕੇਂਦਰਾਂ ਅਤੇ ਭੱਠਿਆਂ ਦੇ ਮਾਲਕਾਂ ਅਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸ੍ਰੀਮਤੀ ਆਰਤੀ ਸੂਰਮਾ, ਸ੍ਰੀਮਤੀ ਰੁਪਿੰਦਰਪਾਲ ਕੌਰ, ਸ੍ਰੀ ਮੁਨੀਸ਼ ਪ੍ਰਤਾਪ ਰਾਣਾ ਅਤੇ ਸ੍ਰੀਮਤੀ ਕੁਲਵਿੰਦਰ ਕੌਰ, ਵਕੀਲਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਬਾਲ ਮਜ਼ਦੂਰੀ ਗੈਰ ਕਾਨੂੰਨੀ ਹੈ ਅਤੇ ਜੇਕਰ ਕੋਈ ਵਿਅਕਤੀ ਦੁਕਾਨ ਜਾਂ ਕਿਸੇ ਹੋਰ ਵਪਾਰਕ ਅਦਾਰੇ ਵਿਚ ਨਿਰਧਾਰਤ ਉਮਰ ਤੋਂ ਘੱਟ ਉਮਰ ਦੇ ਬੱਚੇ ਤੋਂ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 5 ਜੂਨ ਤੋਂ 9 ਜੂਨ ਤੱਕ ਬਾਲ ਮਜ਼ਦੂਰੀ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਕੈਂਪੇਨ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿਚ ਜਿਲ੍ਹਾ ਐਸ.ਏ.ਐਸ. ਨਗਰ ਦੇ ਵੱਖ-ਵੱਖ ਇਲਾਕਿਆਂ ਵਿਚ ਸੈਮੀਨਾਰ/ਅਵੇਰਨੈਸ ਪ੍ਰੋਗਰਾਮ ਵੀ ਕਰਵਾਏ ਗਏ।


No comments:
Post a Comment