SBP GROUP

SBP GROUP

Search This Blog

Total Pageviews

Friday, June 9, 2023

ਜ਼ਿਲ੍ਹੇ ਦੇ ਸਾਲਾਨਾ ਪ੍ਰੀਖਿਆਵਾਂ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲ਼ੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਨਮਾਨਿਤ

ਐੱਸ ਏ ਐੱਸ ਨਗਰ  09 ਜੂਨ : ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਸਾਲਾਨਾ ਬੋਰਡ ਪ੍ਰੀਖਿਆਵਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲ਼ੇ ਬੱਚਿਆਂ ਨੂੰ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਇੱਥੇ ਜ਼ਿਲ੍ਹਾ ਕੰਪਲੈਕਸ ਵਿਖੇ ਖ਼ਾਸ ਤੌਰ ਤੇ ਸਨਮਾਨਿਤ ਕੀਤਾ। 

ਇਸ ਤੋਂ ਪਹਿਲਾਂ ਉਹਨਾਂ ਵੱਲੋਂ ਬੱਚਿਆਂ ਨਾਲ਼ ਗੱਲਬਾਤ ਕੀਤੀ ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ਅਤੇ ਬੱਚਿਆਂ ਨੂੰ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖ਼ਾਸ ਤੌਰ ਤੇ ਸੱਦੇ ਨਵ-ਨਿਯੁਕਤ ਆਈ ਏ ਐੱਸ ਸ਼੍ਰੀ ਆਦਿਤਯ ਸ਼ਰਮਾਂ ਨਾਲ਼ ਬੱਚਿਆਂ ਨੇ ਆਪਣੇ ਵਿਚਾਰ ਅਤੇ ਸਵਾਲ-ਜਵਾਬ ਕੀਤੇ,ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲਈ ਤਿਆਰੀ ਬਾਰੇ ਜਾਣਕਾਰੀ ਹਾਸਲ ਕੀਤੀ। 


ਇੱਥੇ ਖ਼ਾਸ ਤੌਰ ਤੇ ਪਹੁੰਚੇ ਸ਼੍ਰੀ ਡੈਵੀ ਗੋਇਲ ਆਈ ਏ ਐਸ (ਅੰਡਰ ਟ੍ਰੇਨਿੰਗ) ਨੇ ਵੀ ਬੱਚਿਆਂ ਨਾਲ਼ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਪਹੁੰਚੇ ਬੱਚਿਆਂ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ਤੇ 'ਜੀ ਆਇਆਂ' ਕਹਿਕੇ ਸਵਾਗਤ ਕੀਤਾ। ਡੀਈਓ ਸੈਕੰਡਰੀ ਵੱਲੋਂ ਬੱਚਿਆਂ ਨੂੰ ਅਤੇ ਬੱਚਿਆਂ ਦੇ ਮਾਪਿਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਵੱਲੋਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਤੁਸੀਂ ਅਗਲੀਆਂ ਪ੍ਰੀਖਿਆਵਾਂ ਵਿੱਚ ਵੀ ਹੋਰ ਵਧੀਆ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰੋਗੇ।

 ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਸ਼ਨ 2022-23 ਦੌਰਾਨ ਅੱਠਵੀਂ ਦੇ ਸੱਤ, ਮੈਟ੍ਰਿਕ ਵਿੱਚ ਤਿੰਨ ਅਤੇ ਬਾਰ੍ਹਵੀਂ ਵਿੱਚ ਨੌਂ ਬੱਚਿਆਂ ਨੇ ਰਾਜ ਪੱਧਰੀ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਿਰੇ ਚਾੜ੍ਹਨ ਵਾਲੀ ਸਮੁੱਚੀ ਟੀਮ ਵਿੱਚ ਜਸਵੀਰ ਕੌਰ ਡੀਐਮ ਆਈਸੀਟੀ,ਡਾ.ਇੰਦੂ ਬਾਲਾ ਜ਼ਿਲ੍ਹਾ ਖੇਡ ਕੋਆਰਡੀਨੇਟਰ,ਸਤਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ,ਨੀਤੂ ਗੁਪਤਾ ਅਤੇ ਮਨਦੀਪ ਸ਼ੁਕਲਾ ਦਾ ਖ਼ਾਸ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡੀਈਓ ਸੈਸਿ ਅੰਗਰੇਜ਼ ਸਿੰਘ ਵੱਲੋਂ ਵੀ ਸਾਰੇ ਪਹੁੰਚੇ ਅਧਿਕਾਰੀਆਂ,ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਰੋਜ਼ਗਾਰ ਮੀਨਾਕਸ਼ੀ ਗੋਇਲ ਨੇ ਬੱਚਿਆਂ ਨੂੰ ਰੋਜ਼ਗਾਰ ਅਤੇ ਕਿੱਤੇ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਬੱਚਿਆਂ ਦੇ ਮਾਪੇ ਅਤੇ ਸਕੂਲ ਮੁਖੀ ਹਾਜ਼ਰ ਸਨ।

No comments:


Wikipedia

Search results

Powered By Blogger