ਐਸ ਏ ਐਸ ਨਗਰ 08 ਜੂਨ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਦੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ । ਇਸ ਦੌਰਾਨ ਉਨ੍ਹਾਂ ਐਸ.ਡੀ.ਐਮਜ਼ ਅਤੇ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਚ ਗੈਰ ਕਾਨੂੰਨੀ ਮਾਇਨਿੰਗ ਵਿਰੁੱਧ ਹੋਰ ਸਖ਼ਤੀ ਅਮਲ ਵਿੱਚ ਲਿਆਦੀ ਜਾਵੇ । ਮੀਟਿੰਗ ਦੌਰਾਨ ਉਨ੍ਹਾਂ ਸੇਵਾਂ ਕੇਂਦਰ ਵਿੱਚ ਚੰਗੀਆਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਵੀ ਦਿੱਤੇ ।
ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਜਿਲ੍ਹੇ ਦੇ ਕਿਸੇ ਵੀ ਕੋਨੇ ਵਿੱਚ ਗੈਰ-ਕਾਨੂੰਨੀ ਮਾਇਨਿੰਗ ਨਹੀਂ ਹੋਣੀ ਚਾਹੀਦੀ । ਉਨ੍ਹਾਂ ਗੈਰ ਕਾਨੂੰਨੀ ਮਾਇੰਨਿੰਗ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੋਰ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਲੰਬਤ ਪਏ ਕੇਸਾਂ ਦਾ ਛੇਤੀ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪਰਮਦੀਪ ਸਿੰਘ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।


No comments:
Post a Comment