ਐਸ.ਏ.ਐਸ ਨਗਰ, 16 ਜੂਨ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਮਦੀਪ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼, ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਸ੍ਰੀ ਪਰਮਦੀਪ ਸਿੰਘ ਨੇ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਰੱਦ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਸਟਾਰ ਫਿਊਚਰ ਐਜੁਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼, ਐਸ.ਸੀ.ਓ. ਨੰਬਰ 664, ਤੀਜੀ ਮੰਜਿਲ, ਸੈਕਟਰ-70, ਜਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀਮਤੀ ਛਵੀ ਸ਼ਰਮਾ (ਪਾਰਟਨਰ) ਪੁੱਤਰੀ ਸ਼੍ਰੀ ਸੁਭਾਸ਼ ਚੰਦਰ ਕਾਲੀਆ ਪਤਨੀ ਸ਼੍ਰੀ ਅਰਵਿੰਦਰ ਕੁਮਾਰ ਸ਼ਰਮਾ ਵਾਸੀ ਐਚ.ਆਈ.ਜੀ- 206, ਸੈਕਟਰ-48-ਸੀ, ਐਸ.ਏ.ਐਸ ਨਗਰ ਅਤੇ ਸ਼੍ਰੀਮਤੀ ਕਮਲਜੀਤ ਕੌਰ (ਪਾਰਟਨਰ) ਪਤਨੀ ਸ਼੍ਰੀ ਮਨਜੀਤ ਸਿੰਘ ਵਾਸੀ ਪਿੰਡ ਉਕਸੀ ਸੈਣੀਆਂ ਡਾਕਘਰ- ਬਸੰਤ ਤਹਿਸੀਲ- ਰਾਜਪੁਰਾ, ਜ਼ਿਲ੍ਹਾ ਪਟਿਆਲਾ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਜੁਲਾਈ 2023 ਤੱਕ ਸੀ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ (1) (s) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 170/ਆਈ.ਸੀ. ਮਿਤੀ 20-07-2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਸ੍ਰੀ ਪਰਮਦੀਪ ਸਿੰਘ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦੇ ਪਾਰਟਨਰਜ਼ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।


No comments:
Post a Comment