ਐਸ.ਏ.ਐਸ.ਨਗਰ 14 ਜੂਨ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ -ਕਮ-ਮਾਡਲ ਕੈਰੀਅਰ ਸੈਂਟਰ, ਐਸ.ਏ.ਐਸ ਨਗਰ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਐਸ.ਏ.ਐਸ. ਨਗਰ ਦੇ ਹੁਕਮਾਂ ਤਹਿਤ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 16-02-2023 ਤੋਂ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ।
ਇਸੇ ਲੜੀ ਤਹਿਤ ਮਿਤੀ 15-06-2023 ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਪੁਖਰਾਜ ਹੈਲਥ ਪ੍ਰਾ: ਲਿਮ:,ਏਅਰਟੈਲ, ਰਿਲਾਇੰਸ ਨਿਪੋਨ ਇੰਸੋਰੈਂਸ, ਭਾਰਤ ਪੇਅ, ਕੋਗਨੀਸੋਲ ਅਤੇ ਸ਼ੋਪ ਐਂਡ ਸਰਵਿਸਿਜ਼ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਪ੍ਰਾਰਥੀਆਂ ਲਈ ਅਕਾਊਂਟਿੰਗ ਅਫਸਰ, ਕਸਟਮਰ ਕੇਅਰ ਐਗਜੀਕਿਊਟਿਵ, ਵੈਲਨੈਸ ਐਡਵਾਈਜਰਸ ਅਤੇ ਸੇਲਜ਼ ਅਤੇ ਮਾਰਕਿਟਿੰਗ ਐਗਜੀਕਿਊਟਿਵ, ਰਿਲੇਸ਼ਨਸ਼ਿਪ ਅਫਸਰ, ਸੇਲਜ਼ ਐਸੋਸੀਏਟ ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਮੈਟ੍ਰਿਕ, ਬਾਰਵੀਂ, ਬੀ.ਕਾਮ ਪਾਸ ਪ੍ਰਾਰਥੀ, ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਪ੍ਰਾਰਥੀ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜੌਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਆਪਣੇ ਰਿਜਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।
.jpeg)

No comments:
Post a Comment