ਖਰੜ 6 ਜੂਨ : ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਸੂਚੀਬੱਧ ਕੀਤੇ ਜਾਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਬਾਹਰਾ ਹਸਪਤਾਲ ਦੇ ਪ੍ਰਮੋਟਰ ਗੁਰਵਿੰਦਰ ਸਿੰਘ ਬਾਹਰਾ ਜੋ ਕਿ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਹੁਣ ਸਰਕਾਰੀ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਹਸਪਤਾਲ ਵਿੱਚ ਹਰ ਤਰ੍ਹਾਂ ਦਾ ਵਿਸ਼ੇਸ਼ ਇਲਾਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਐਮਰਜੈਂਸੀ, ਮੈਡੀਸਨ, ਨਿਊਰੋਸਰਜਰੀ, ਯੂਰੋਲੋਜੀ ਅਤੇ ਕਿਡਨੀ ਟ੍ਰਾਂਸਪਲਾਂਟ, ਨੈਫਰੋਲੋਜੀ, ਜਨਰਲ ਸਰਜਰੀ, ਆਰਥੋਪੈਡਿਕ ਅਤੇ ਜੁਆਇੰਟ ਰਿਪਲੇਸਮੈਂਟ ਸਰਜਰੀ, ਜਨਰਲ ਮੈਡੀਸਨ, ਗਾਇਨੀਕੋਲੋਜੀ, ਬਾਲ ਚਿਕਿਤਸਕ, ਦੰਦਾਂ ਦੀ ਡਾਕਟਰੀ, ਫਿਜ਼ੀਓਥੈਰੇਪੀ ਅਤੇ ਰੀਹੈਬਿਲੀਟੇਸ਼ਨ, ਰੇਡੀਓਲੋਜੀ ਆਦਿ ਸੇਵਾਵਾਂ ਪ੍ਰਦਾਨ ਕਰਦਾ ਹੈ। ਇਹ ਹਸਪਤਾਲ, ਚੰਡੀਗੜ੍ਹ -ਰੋਪੜ ਐਨਐਚ-205, ਖਰੜ, ਮੁਹਾਲੀ ਵਿਖੇ ਆਧੁਨਿਕ ਮਾਡਿਊਲਰ ਅਪਰੇਸ਼ਨ ਥੀਏਟਰ, ਮੈਡੀਕਲ ਆਈਸੀਯੂ ਅਤੇ ਡਾਇਲਸਿਸ ਦੀਆਂ ਸਹੂਲਤਾਂ ਨਾਲ ਲੈਸ ਹੈ। ਸ. ਬਾਹਰਾ ਨੇ ਇਹ ਵੀ ਕਿਹਾ ਕਿ ਇਹ ਅਤਿ-ਆਧੁਨਿਕ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਮੁੱਖ ਵਿਸ਼ੇਸ਼ਤਾਵਾਂ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਇਸ ਵਿੱਚ ਯੋਗਤਾ ਪ੍ਰਾਪਤ ਅਤੇ ਤਜ਼ੁਰਬੇਕਾਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਹਰੇਕ ਵਿਭਾਗ ਵਿੱਚ ਉੱਚ ਤਜ਼ੁਰਬੇਕਾਰ ਅਤੇ ਹੁੰਨਰਮੰਦ ਡਾਕਟਰ ਪ੍ਰਮੁੱਖ ਮੈਡੀਕਲ ਸੰਸਥਾਵਾਂ ਵਿੱਚ ਸਿੱਖਿਅਤ ਅਤੇ ਸਿਖਲਾਈ ਪ੍ਰਾਪਤ ਹਨ। ਇਸ ਦੇ ਨਾਲ ਨਾਲ ਨਰਸਿੰਗ ਸੇਵਾਵਾਂ ਅਤੇ ਮਰੀਜ਼-ਸੰਭਾਲ ਪ੍ਰਦਾਤਾਵਾਂ ਨੂੰ 24 ਘੰਟੇ ਦੇਖਭਾਲ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ਤੇ ਸਿਖਲਾਈ ਦਿੱਤੀ ਗਈ ਹੈ। ਫੋਟੋ ਕੈਪਸ਼ਨ: ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਬਾਹਰੀ ਦ੍ਰਿਸ਼।


No comments:
Post a Comment