ਐਸ.ਏ.ਐਸ ਨਗਰ 15 ਜੂਨ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਮਦੀਪ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਕੇ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਸ੍ਰੀ ਪਰਮਦੀਪ ਸਿੰਘ ਨੇ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਜੀ) ਤਹਿਤ ਰੱਦ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਨਮਿਕ ਇੰਨਟਰਨੈਸ਼ਨਲ ਗਰੁੱਪ, ਐਸ.ਸੀ.ਐਫ. ਨੰ: 98, ਟੋਪ ਫਲੌਰ, ਫੇਜ-11, ਐਸ.ਏ.ਐਸ ਨਗਰ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਜਿਸ ਦੀ ਮਿਆਦ 27 ਦਸੰਬਰ 2022 ਤੱਕ ਸੀ । ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਧਾਰਕ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਅਤੇ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸ ਨੂੰ ਬਹਾਲ ਕਰਾਉਂਣ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ । ਇਸ ਲਈ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ।
ਸ੍ਰੀ ਪਰਮਦੀਪ ਸਿੰਘ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਉਕਤ ਸਬੰਧ ਵਿੱਚ ਕੋਈ ਸੂਚਨਾ/ਜਾਣਕਾਰੀ ਨਾ ਭੇਜਣ, ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਾ ਕਰਨ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਜਾਰੀ ਕੀਤੇ ਨੋਟਿਸ ਦਾ ਜਵਾਬ ਨਾ ਦੇਣ ਅਤੇ ਨਾ ਹੀ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਾਰਨ ਅਜਿਹਾ ਕਰਨ ਕਰਕੇ ਇਸ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ (1)(s) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਤੱਥਾਂ ਦੇ ਸਨਮੁੱਖ ਮੈਂ ਪਰਮਦੀਪ ਸਿੰਘ, ਪੀ.ਸੀ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ (1(e) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਡਾਇਨਮਿਕ ਇੰਨਟਰਨੈਸ਼ਨਲ ਗਰੁੱਪ, ਐਸ.ਸੀ.ਐਫ. ਨੰ: 98, ਟੋਪ ਫਲੌਰ, ਫੇਜ-11, ਐਸ.ਏ.ਐਸ ਨਗਰ ਨੂੰ ਜਾਰੀ ਲਾਇਸੰਸ ਨੰਬਰ 122/ਐਮ.ਸੀ-2 ਮਿਤੀ 28-12-2017 ਤੁਰੰਤ ਪ੍ਰਭਾਵ ਤੋਂ ਰੱਦ ਕੈਂਸਲ ਕਰ ਦਿੱਤਾ ਗਿਆ ਹੈ।
ਸ੍ਰੀ ਪਰਮਦੀਪ ਸਿੰਘ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਪ੍ਰੋਪਰਾਈਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।


No comments:
Post a Comment