ਪੰਜਾਬ ਸਰਕਾਰ ਨੇ ਸੂਬੇ 'ਚ 1.25 ਕਰੋੜ ਪੌਦੇ ਲਗਾਉਣ ਦਾ ਰੱਖਿਆ ਟੀਚਾ : ਲਾਲ ਚੰਦ ਕਟਾਰੂਚੱਕ
ਐਸ.ਏ. ਐਸ ਨਗਰ 06 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ I ਇਸੇ ਲੜ੍ਹੀ ਤਹਿਤ ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਲੇ-ਦੁਆਲੇ ਨੂੰ ਹਰਿਆ ਭਰਿਆ ਬਣਾਉਣ ਦੇ ਮੱਕਸਦ ਨਾਲ ਪੀਰ ਸੋਹਾਣਾ ਨਰਸਰੀ ਵਿਖੇ ਪੌਦੇ ਲਗਾਉਣ ਅਤੇ ਨਵੇਂ ਬਣ ਰਹੇ ਪਖਾਨਿਆ ਦੀ ਉਸਾਰੀ ਦੇ ਕੰਮ ਦਾ ਨਿਰੀਖਣ ਕੀਤਾ I ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਪੂਰੇ ਪੰਜਾਬ ਵਿੱਚ 1.25 ਕਰੋੜ ਪੌਦੇ ਲਗਾਉਣ ਦਾ ਟੀਚਾ ਰੱਖਿਆ ਹੈ I
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ I ਉਨ੍ਹਾਂ ਕਿਹਾ ਕਿ 5 ਜੂਨ ਨੂੰ ਵਾਤਾਵਰਨ ਦਿਵਸ ਦੇ ਤੌਰ ਮਨਾਇਆ ਜਾਂਦਾ ਹੈ I ਉਨ੍ਹਾਂ ਨੇਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਕਿ ਸਾਡਾ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ I ਉਨ੍ਹਾਂ ਕਿਹਾ ਕਿ ਪਹਿਲਾ ਤੋਂ ਨਿਸ਼ਾਨਦੇਹ ਕੀਤੇ ਇਲਾਕਿਆਂ ਵਿੱਚ 30 ਜੂਨ ਤੱਕ ਪੌਦੇ ਮੁਹੱਈਆ ਕਰਵਾ ਦਿੱਤੇ ਜਾਣਗੇ ਤਾਂ ਕਿ ਜਲਦੀ ਤੋਂ ਜਲਦੀ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ I
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ, ਚੰਗੀਆ ਸਹੂਲਤਾਂ ਦੇਣ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਵਾਤਾਵਰਨ ਸਾਡੇ ਜੀਵਨ ਦਾ ਅਹਿਮ ਹਿੱਸਾ ਹੈ I ਉਨ੍ਹਾਂ ਕਿਹਾ ਆਲੇ ਦੁਆਲੇ ਨੂੰ ਸਾਫ ਰੱਖ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ I ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ I
ਇਸ ਮੌਕੇ ਜੰਗਲਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ I


No comments:
Post a Comment