SBP GROUP

SBP GROUP

Search This Blog

Total Pageviews

Wednesday, June 14, 2023

ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨਾਲ ਮੁਲਾਕਾਤ ਕੀਤੀ

ਦੋਹਾਂ ਆਗੂਆਂ ਨੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ‘ਆਪ ਦੇ ਮਿਸ਼ਨ ਨੂੰ ਹਰ ਘਰ ਤੱਕ ਪਹੁੰਚਾਉਣ ਬਾਰੇ ਕੀਤੀ ਚਰਚਾ

ਚੰਡੀਗੜ੍ਹ, 14 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵੇਂ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਬੁੱਧਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਮੁਲਾਕਾਤ ਕੀਤੀ।


ਦੋਵਾਂ ਆਗੂਆਂ ਨੇ ਪਾਰਟੀ ਸੰਗਠਨ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪ੍ਰਿੰਸੀਪਲ ਬੁੱਧ ਰਾਮ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਅਸੀਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ।

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਆਪਣੇ ਪਾਰਟੀ ਵਰਕਰਾਂ ਰਾਹੀਂ ਪੰਜਾਬ ਦੇ ਹਰ ਘਰ ਤੱਕ ਪਹੁੰਚਣਾ ਹੈ ਅਤੇ ਆਪਣੀਆਂ ਲੋਕ ਭਲਾਈ ਨੀਤੀਆਂ ਰਾਹੀਂ ਪਾਰਟੀ ਅਤੇ ਸਰਕਾਰ ਪ੍ਰਤੀ ਲੋਕਾਂ ਦਾ ਭਰੋਸਾ ਬਰਕਰਾਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਮਾਨ ਹੁਣ ਸਹੀ ਹੱਥਾਂ ਵਿੱਚ ਹੈ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਨ ਤੋਂ ਕੋਈ ਨਹੀਂ ਰੋਕ ਸਕਦਾ।

No comments:


Wikipedia

Search results

Powered By Blogger