ਐਸ.ਏ.ਐਸ.ਨਗਰ, 11 ਜੁਲਾਈ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 15 ਜੁਲਾਈ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰੀ ਹਰਪਾਲ ਸਿੰਘ, fIਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੈਸ਼ਲ ਲੋਕ ਅਦਾਲਤ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਊਜੀਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਏ ਜਾਣਗੇ।
ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਕਿ ਲੋਕ ਅਦਾਲਤਾਂ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਸਾਰੀਆਂ ਪਾਰਟੀਆਂ ਆਪਣੇ ਆਪ ਨੂੰ ਜਿੱਤਿਆ ਮਹਿਸੂਸ ਕਰਦੀਆਂ ਹਨ।


No comments:
Post a Comment