SBP GROUP

SBP GROUP

Search This Blog

Total Pageviews

ਰਾਜ ਪੱਧਰੀ ਲੋਕ ਅਦਾਲਤ ਦੌਰਾਨ 166 ਕੇਸਾਂ ਦਾ ਨਿਪਟਾਰਾ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਅੱਜ ਰਾਜ ਪੱਧਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕੁਜੀਸ਼ਨ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਗਏ ਸਨ।

ਇਸ ਲੋਕ ਅਦਾਲਤ ਵਿਚ ਚਾਰ ਵਿਆਹੁਤਾ ਜੋੜਿਆਂ ਨੂੰ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਅਤੇ ਮੈਂਬਰਾਂ ਦੇ ਯਤਨਾਂ ਸਦਕਾ ਮੁੜ ਇਕੱਠਿਆਂ ਕੀਤਾ ਗਿਆ ਜੋ ਕਿ ਆਪਸੀ ਮਨ-ਮੁਟਾਵ ਕਾਰਨ ਅਦਾਲਤਾਂ ਵਿਚ ਕੇਸ ਝਗੜ ਰਹੇ ਸਨ। 

ਇਸ ਲੋਕ ਅਦਾਲਤ ਵਿੱਚ ਕੁੱਲ 420 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 166 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 38,97,75,586/— ਰੁਪਏ ਦੀ ਕੀਮਤ ਦੇ ਅਵਾਰਡ ਪਾਸ ਕੀਤੇ ਗਏ।

ਲੋਕ ਅਦਾਲਤ ਵਿਚ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਅਦਾਲਤ ਐਸ.ਏ.ਐਸ. ਨਗਰ ਵਿੱਚ ਪੰਜ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ  ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਅਤੇ  ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਵਲੋਂ ਕੀਤੀ ਗਈ। 

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ ਇੱਕ ਬੈਂਚ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜਨ) ਅਤੇ ਸਬ-ਡਵੀਜ਼ਨ, ਖਰੜ ਵਿਖੇ ਇੱਕ ਬੈਂਚ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ) ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ ਗਏ। ਇਸ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ  ਵਲੋਂ ਸਮੇਂ-ਸਮੇਂ ਤੇ ਜੁਡੀਸ਼ੀਅਲ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ ਦੇ ਪ੍ਰਤੀਨਿਧੀਆਂ ਅਤੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ ਸਨ।

No comments:


Wikipedia

Search results

Powered By Blogger