ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੁਲਾਈ : ਮੁੱਖ ਖੇਤੀਬਾੜੀ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਪਰਾਲੀ ਦੀ ਸਾਂਭ ਸੰਭਾਲ ਲਈ ਸੀ.ਆਰ.ਐਮ. ਮਸ਼ੀਨਾਂ (ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਪਾਰਟ ਸੀਡਰ, ਸੁਪਰ ਸੀਡਰ ਬੇਲਰ, ਰੇਕ, ਜ਼ੀਰੋ ਟਿੱਲ ਡਰਿੱਲ ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਅ) ਸਬਸਿਡੀ ਤੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸੇ ਤਰ੍ਹਾਂ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਸਬ ਮਿਸ਼ਨ ਆਫ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਮਸ਼ੀਨਾਂ (ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪਟੈਟੋ ਪਲਾਂਟਰ (ਆਟੋਮੈਟਿਕ/ਸੈਂਮੀ ਆਟੋਮੈਟਿਕ), ਟਰੈਕਟਰ ਅਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਅਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰਸੈਸਿੰਗ ਪਲਾਂਟ, ਨਰਸਰੀ ਸੀਡਰ), ਸਬਸਿਡੀ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਬਿਨੈਕਾਰ ਕਿਸਾਨ ਆਨਲਾਈਨ agrimachinerypb.com ਪੋਰਟਲ ਤੇ 20 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਐਸ.ਸੀ. ਕਿਸਾਨਾਂ ਲਈ ਵੱਖਰੇ ਤੌਰ ਤੇ ਫੰਡ ਉਪਲਬਧ ਹਨ। ਬਿਨੇ ਕਰਨ ਵਿੱਚ ਕੋਈ ਵੀ ਮੁਸ਼ਕਿਲ ਆਉਣ ਤੇ ਫ਼ੋਨ ਨੰਬਰ 98642 66666 ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment