ਚੰਡੀਗੜ੍ਹ, 3 ਜੂਨ : ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ( ਪੀਪੀਪੀ ਤਰਜ਼)ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ,ਸਕੱਤਰ ਜਨਰਲ ਸੁਖਦੀਪ ਕੌਰ ਸਰਾਂ,ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ,ਪ੍ਰਚਾਰਕ ਸਕੱਤਰ ਅਮਨਦੀਪ ਸ਼ਾਸਤਰੀ ,ਮੀਤ ਪ੍ਰਧਾਨ ਵਿਸਾਲ ਭਠੇਜਾ, ਅਤੇ ਮੀਡੀਆ ਇੰਚਾਰਜ ਸਲੀਮ ਮੁਹੰਮਦ ਨੇ ਇਕ ਸਾਂਝੇ ਤੌਰ ਤੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਬੇਸ਼ੱਕ ਸਿੱਖਿਆ ਵਿਭਾਗ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ 7 ਜੁਲਾਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਥੇਬੰਦੀ ਦੀ ਮੀਟਿੰਗ ਤੈਅ ਕਰਵਾ ਦਿੱਤੀ ਗਈ ਹੈ।
ਪਰ ਜੇਕਰ ਇਸ ਮੀਟਿੰਗ ਵਿੱਚ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜੱਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਆਪਣੇ ਪਹਿਲਾਂ ਉਲੀਕੇ ਪ੍ਰੋਗਰਾਮ ਤਹਿਤ 8 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਮੂਹਰੇ ਜ਼ਬਰਦਸਤ ਰੋਸ਼ ਮੁਜ਼ਾਹਰਾ ਕਰਨ ਲਈ ਬਜਿੱਦ ਹੋਵੇਗੀ । ਆਗੂਆਂ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਪੰਜਾਬ ਨਾਲ ਯੂਨੀਅਨ ਬਹੁਤ ਵਾਰ ਪਹਿਲਾਂ ਵੀ ਮੀਟਿੰਗਾਂ ਕਰ ਚੁੱਕੀ ਹੈ। ਪਰ ਹਾਲੇ ਤੱਕ ਦਿੱਤੇ ਭਰੋਸੇ ਲਾਰੇ ਹੀ ਸਾਬਤ ਹੋ ਰਹੇ ਹਨ। ਆਗੂਆਂ ਨੇ ਕਿਹਾ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਕੱਚੀਆਂ ਨੌਕਰੀਆਂ ਵੀ ਖੋਹਣ ਦੇ ਰਾਹ ਤੁਰ ਪਈ ਹੈ। ਜਦਕਿ ਚਾਹੀਦਾ ਰੈਗੂਲਰ ਕਰਨਾ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਤੇ ਵਿਭਾਗ ਦੇ ਮੁਲਾਜ਼ਮ ਮਾਰੂ ਮਨਸੂਬਿਆਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਰਛਪਾਲ ਸਿੰਘ, ਸੁਖਪਾਲ ਸਿੰਘ, ਜਗਤਾਰ ਗੰਢੂਆਂ, ਸੁਖਬੀਰ ਸਿੰਘ, ਅਮਰਜੋਤ ਜੋਸ਼ੀ, ਗੁਰਚਰਨ ਹਰਦਾਸਾ, ਕੁਲਵੀਰ ਜਖੇਪਲ, ਮੈਡਮ ਪਰਮਿੰਦਰ ਕੌਰ, ਵੀਰਪਾਲ ਕੌਰ ਆਦਿ ਆਗੂਆਂ ਦੇ ਨਾਂ ਸ਼ਾਮਲ ਹਨ।


No comments:
Post a Comment