Saturday, July 1, 2023

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਛੇਤੀ ਹੀ ਪੰਜਾਬੀਆਂ ਨੂੰ ਦੇਵਾਂਗੇ ਖੁਸ਼ਖਬਰੀ

 ਚੰਡੀਗੜ੍ਹ,  1 ਜੁਲਾਈ : ਪੰਜਾਬ ਸਰਕਾਰ ਵੱਲੋਂ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ, ‘ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ.. ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਵੇਰਵੇ ਜਲਦੀ।‘


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 9 ਜੂਨ 2023 ਨੂੰ ਵੀ ਇਸ ਸਬੰਧੀ ਵੱਡਾ ਬਿਆਨ ਦਿੱਤਾ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ, ਕਿ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਇਹ ਕਿਹਾ ਗਿਆ ਸੀ ਕਿ ਕੁਝ ਸਰਕਾਰਾਂ ਸਰਕਾਰੀ ਸੰਪਤੀ ਵੇਚਦੀਆਂ ਹਨ, ਪ੍ਰੰਤੂ ਅਸੀਂ ਪ੍ਰਾਈਵੇਟ ਖਰੀਦ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਥਰਮਲ ਪਲਾਂਟ ਖਰੀਦ ਪ੍ਰਕਿਰਿਆ 'ਚ ਸਰਕਾਰ ਹਿੱਸਾ ਲਾਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger