Tuesday, July 4, 2023

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਮਿਡਲ ਸਕੂਲ, ਰਾਏਪੁਰ ਕਲਾਂ ਵਿਖੇ ਸੈਮੀਨਾਰ

 ਐਸ.ਏ.ਐਸ. ਨਗਰ, 4 ਜੁਲਾਈ : ਅੱਜ  ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ  ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਮਿਡਲ ਸਕੂਲ, ਰਾਏਪੁਰ ਕਲਾਂ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਹਾਈ ਸਕਿਉੂਰਟੀ ਨੰਬਰ ਪਲੇਟ ਫਿਟਿੰਗ  ਕੇਂਦਰ, ਟੀ.ਡੀ.ਆਈ (ਭਾਗੋਮਾਜਰਾ) ਵਿਖੇ ਸੈਮੀਨਾਰ ਕੀਤਾ 


ਅਤੇ ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ।  ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger