Saturday, July 1, 2023

ਅਨੁਰਾਗ ਵਰਮਾ ਅੱਜ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣਗੇ

 ਚੰਡੀਗੜ੍ਹ, 1 ਜੁਲਾਈ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਸੇਵਾਮੁਕਤ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ। ਇਸ ਦੇ ਨਾਲ ਹੀ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਵੀ ਸਵਾਗਤ ਕੀਤਾ ਗਿਆ। ਅਨੁਰਾਗ ਵਰਮਾ ਅੱਜ 1 ਜੁਲਾਈ ਨੂੰ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਈ.ਏ.ਐਸ. ਅਧਿਕਾਰੀ ਮੌਜੂਦ ਰਹੇ।


ਮੁੱਖ ਮੰਤਰੀ ਨੇ ਕਿਹਾ ਕਿ ਜੰਜੂਆ ਨੇ ਆਈ.ਏ.ਐਸ ਵਜੋਂ ਵੱਖ-ਵੱਖ ਅਹੁਦਿਆਂ 'ਤੇ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਕਈ ਲੋਕ ਹਿੱਤ ਫੈਸਲੇ ਲਏ ਹਨ। ਇਨ੍ਹਾਂ ਵਿੱਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਬਹੁਤ ਚੁਣੌਤੀਪੂਰਨ ਸੀ ਪਰ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿੱਚ ਤਨਦੇਹੀ ਨਾਲ ਯੋਗਦਾਨ ਪਾਇਆ।ਉਨ੍ਹਾਂ ਆਸ ਪ੍ਰਗਟਾਈ ਕਿ ਜੰਜੂਆ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਦੇ ਹਿੱਤ ਵਿੱਚ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਸਰਕਾਰ ਦੇ ਲੋਕ ਪੱਖੀ ਯਤਨਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਰਪਿਤ ਭਾਵਨਾ ਨਾਲ ਨਿਭਾਉਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger