SBP GROUP

SBP GROUP

Search This Blog

Total Pageviews

ਪੀ.ਐਚ.ਸੀ. ਬੂਥਗੜ੍ਹ ਅਧੀਨ ਪਿੰਡਾਂ ’ਚ ਘਰ-ਘਰ ਜਾਂਚ ਮੁਹਿੰਮ ਤੇਜ਼

ਐਸ.ਏ.ਐਸ.ਨਗਰ 17 ਜੁਲਾਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ’ਚ ਘਰ-ਘਰ ਜਾ ਕੇ ਜਿਥੇ ਓ.ਆਰ.ਐਸ. ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ, ਉਥੇ ਸਿਹਤ ਕਾਮਿਆਂ ਵਲੋਂ ਡੇਂਗੂ ਸਰਵੇ ਦਾ ਕੰਮ ਤੇਜ਼ ਕਰ ਦਿਤਾ ਗਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਸਰਗਰਮੀ ਨਾਲ ਮੈਦਾਨ ਵਿਚ ਡਟੀਆਂ ਹੋਈਆਂ ਹਨ ਤਾ ਕਿ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਆਦਿ ਦੀ ਰੋਕਥਾਮ ਕੀਤੀ ਜਾ ਸਕੇ। 


ਉਨ੍ਹਾਂ ਦੱਸਿਆ ਕਿ ਪਿੰਡ ਜੁਝਾਰਨਗਰ ਵਿਚ ਕਈ ਦਿਨਾਂ ਤੋਂ ਮੈਡੀਕਲ ਕੈਂਪ ਜਾਰੀ ਹੈ, ਜਿਥੇ ਲੋਕਾਂ ਨੂੰ ਜਾਂਚ ਅਤੇ ਇਲਾਜ ਦੀ ਮਿਆਰੀ ਸਿਹਤ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਟੀਮਾਂ ਵਲੋਂ ਇਸ ਪਿੰਡ ਵਿਚ ਘਰ-ਘਰ ਜਾ ਕੇ ਕਲੋਰੀਨ ਦੀਆਂ ਗੋਲੀਆਂ ਅਤੇ ਓ.ਆਰ.ਐਸ. ਦੇ ਪੈਕੇਟ ਵੰਡੇ ਗਏ ਹਨ ਅਤੇ ਡੇਂਗੂ ਸਰਵੇ ਵੀ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਪਾਣੀ ਪੀਣ ਅਤੇ ਜੇਕਰ ਟੂਟੀ, ਟਿਊਬਵੈਲ ਆਦਿ ਤੋਂ ਸਿੱਧਾ ਪਾਣੀ ਲਿਆ ਜਾ ਰਿਹਾ ਹੈ ਤਾਂ ਪਾਣੀ ਉਬਾਲ ਕੇ ਪੀਤਾ ਜਾਵੇ। ਇਸ ਤੋਂ ਇਲਾਵਾ ਖਾਣਾ ਪੂਰੀ ਤਰ੍ਹਾਂ ਪਕਾ ਕੇ ਖਾਧਾ ਜਾਵੇ ਅਤੇ ਖਾਣ-ਪੀਣ ਦੀਆਂ ਚੀਜ਼ਾਂ ਢੱਕ ਕੇ ਰੱਖੀਆਂ ਜਾਣ ਤੇ ਹੱਥ ਵਾਰ ਵਾਰ ਧੋਤੇ ਜਾਣ। ਉਨ੍ਹਾਂ ਆਖਿਆ ਕਿ ਬਰਸਾਤ ਦੇ ਮੌਸਮ ਵਿਚ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ।  ਸਰਕਾਰੀ ਹਸਪਤਾਲਾਂ ਵਿਚ ਡਾਇਰੀਆ, ਹੈਜ਼ਾ, ਡੇਂਗੂ, ਮਲੇਰੀਆ ਤੇ ਹੋਰ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸੀ.ਐਚ.ਓ. ਜਯੋਤੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।



 ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰ ਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ ਇਨ੍ਹਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿਤਾ ਜਾਵੇ

No comments:


Wikipedia

Search results

Powered By Blogger