SBP GROUP

SBP GROUP

Search This Blog

Total Pageviews

ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਸਿਵਲ ਸਰਜਨ

ਜ਼ਿਲ੍ਹੇ ’ਚ ਮੈਡੀਕਲ ਕੈਂਪ ਅਤੇ ਸਰਵੇ ਮੁਹਿੰਮ ਜਾਰੀ, ਵੰਡੀਆਂ ਜਾ ਰਹੀਆਂ ਕਲੋਰੀਨ ਦੀਆਂ ਗੋਲੀਆਂ ਤੇ ਓ.ਆਰ.ਐਸ. ਦੇ ਪੈਕੇਟ

ਐਸ.ਏ.ਐਸ.ਨਗਰ,  17 ਜੁਲਾਈ : ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਕਿਹਾ ਕਿ ਦੂਸ਼ਿਤ ਪਾਣੀ ਦੀ ਖਪਤ ਕਾਰਨ ਜ਼ਿਲ੍ਹੇ ’ਚ ਕੁੱਝ ਥਾਵਾਂ ’ਤੇ ਡਾਇਰੀਆ ਅਤੇ ਹੈਜ਼ਾ ਦੇ ਕੇਸ ਸਾਹਮਣੇ ਆਏ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਕੁੱਦੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਸਥਿਤੀ ਕਾਰਨ ਘਬਰਾਉਣ ਦੀ ਬਜਾਏ ਜ਼ਰੂਰੀ ਸਾਵਧਾਨੀਆਂ ਵਰਤਣ। ਪਾਣੀ ਉਬਾਲ ਕੇ ਪੀਤਾ ਜਾਵੇ ਅਤੇ ਪੂਰੀ ਤਰ੍ਹਾਂ ਰਿੰਨਿ੍ਹਆ ਹੋਇਆ ਖਾਣਾ ਖਾਧਾ ਜਾਵੇ। 


ਖਾਣ-ਪੀਣ ਦੀਆਂ ਚੀਜ਼ਾਂ ਢੱਕ ਕੇ ਰੱਖੀਆਂ ਜਾਣ ਤੇ ਸਾਫ਼-ਸਫ਼ਾਈ ਰੱਖੀ ਜਾਵੇ। ਉਨ੍ਹਾਂ ਦਸਿਆ ਕਿ ਜਿਥੇ-ਜਿਥੇ ਪਾਣੀ ਖ਼ਰਾਬ ਹੈ, ਉੁਥੇ ਵੱਖਰੇ ਤੌਰ ’ਤੇ ਪਾਣੀ ਦੀ ਸਪਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਨੇ ਦਸਿਆ ਕਿ ਜ਼ਿਲ੍ਹੇ ’ਚ ਵੱਖ ਵੱਖ ਥਾਵਾਂ ’ਤੇ ਜਿਥੇ ਮੈਡੀਕਲ ਕੈਂਪ ਲਗਾਏ ਗਏ ਹਨ ਤੇ ਸਿਹਤ ਕਾਮੇ ਪਾਣੀ ਦੇ ਸੈਂਪਲ ਲੈ ਰਹੇ ਹਨ, ਉਥੇ ਆਸ਼ਾ ਵਰਕਰਾਂ ਘਰ-ਘਰ ਜਾ ਕੇ ਕਲੋਰੀਨ ਦੀਆਂ ਗੋਲੀਆਂ ਅਤੇ ਓ.ਆਰ.ਐਸ. ਦੇ ਪੈਕੇਟ ਵੰਡ ਰਹੀਆਂ ਹਨ। ਸੀਨੀਅਰ ਸਿਹਤ ਅਧਿਕਾਰੀ ਆਪੋ-ਅਪਣੇ ਇਲਾਕਿਆਂ ਵਿਚ ਜਾ ਕੇ ਡਾਕਟਰੀ ਪ੍ਰਬੰਧਾਂ ਦੀ ਨਿਗਰਾਨੀ ਦੇ ਨਾਲ-ਨਾਲ ਜ਼ਰੂਰੀ ਹਦਾਇਤਾਂ ਦੇ ਰਹੇ ਹਨ। ਇਸ ਦੇ ਨਾਲ ਹੀ ਸਿਹਤ ਕਾਮਿਆਂ ਨੇ ਡੇਂਗੂ ਤੇ ਮਲੇਰੀਆਂ ਜਿਹੀਆਂ ਬੀਮਾਰੀਆਂ ਤੋਂ ਬਚਾਅ ਲਈ ਜਾਂਚ ਮੁਹਿੰਮ ਹੋਰ ਤੇ ਜ਼ ਕਰ ਦਿਤੀ ਹੈ ਅਤੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਜ਼ਾ ਤੇ ਡਾਇਰੀਆ ਦੇ ਮਰੀਜ਼ਾਂ ਦਾ ਬਹੁਤ ਵਧੀਆ ਤਰੀਕੇ ਨਾਲ ਇਲਾਜ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਵਿਚ ਸਿਹਤ ਵਿਭਾਗ ਦਾ ਸਾਥ ਦੇਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ। ਉਨ੍ਹਾਂ ਦਸਿਆ ਕਿ ਸਿਹਤ ਕਾਮੇ ਘਰ-ਘਰ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕਰ ਰਹੇ ਹਨ ਤਾਕਿ ਮੱਛਰ ਪੈਦਾ ਨਾ ਹੋ ਸਕਣ। ਇਸ ਤੋਂ ਇਲਾਵਾ ਖੜੇ ਪਾਣੀ ’ਚ ਵੀ ਕਾਲਾ ਤੇਲ ਪਾਇਆ ਜਾ ਰਿਹਾ ਹੈ ਅਤੇ ਲੋੜ ਮੁਤਾਬਕ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ

 ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਇਕੱਠਾ ਹੋਣ ਕਾਰਨ ਮੱਛਰ ਪੈਦਾ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ ਜਿਸ ਕਾਰਨ ਮਲੇਰੀਆ ਅਤੇ ਡੇਂਗੂ ਜਿਹੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਜ਼ਾ, ਡਾਇਰੀਆ, ਡੇਂਗੂ, ਮਲੇਰੀਆ ਤੇ ਹੋਰ ਸਾਰੀਆਂ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  

ਡੇਂਗੂ ਬੁਖ਼ਾਰ ਦੇ ਲੱਛਣ

 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

No comments:


Wikipedia

Search results

Powered By Blogger