SBP GROUP

SBP GROUP

Search This Blog

Total Pageviews

Tuesday, July 18, 2023

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਅਮਿਤ ਬੈਂਬੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

ਐਸ.ਏ.ਐਸ.ਨਗਰ, 18 ਜੁਲਾਈ : ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈI ਇਸ ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਲਿਆਂਦਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵਚਨਬੱਧ ਹੈ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ ਅਤੇ ਇਸ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ। ਉਹਨਾਂ ਵੱਲੋਂ ਬੇਸਹਾਰਾ ਪਸੂਆਂ ਲਈ ਸ਼ੈਡ ਤਿਆਰ ਕਰਨ ਸਬੰਧੀ ਬਕਾਇਆ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਗਏ ਤਾਂ ਜੋ ਪਸ਼ੂਆਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਹੋ ਸਕੇ।

ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖਰੀਦਣ ਲਈ ਸਬੰਧਤ ਵਿਭਾਗ ਨੂੰ ਵੀ ਆਦੇਸ਼ ਦਿੱਤੇ। ਏ ਡੀ ਸੀ ਅਮਿਤ ਬੈਂਬੀ ਨੇ ਪਸ਼ੂਆਂ ਦੀ ਸੰਭਾਲ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ

ਸ਼੍ਰੀ ਬੈਂਬੀ ਨੇ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਹੋਰ ਲੋਕਾਂ ਨੂੰ ਵੀ ਸੋਸਾਇਟੀ ਦੇ ਮੈਂਬਰ ਬਣਾਉਣ ਲਈ ਕਾਰਵਾਈ ਜਲਦੀ ਨੇਪਰੇ ਚਾੜ੍ਹੀ ਜਾਵੇ। ਉਹਨਾਂ ਨੇ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵਿਭਾਗ ਨੂੰ ਰੇਹੜ੍ਹੇ ਆਦਿ 'ਤੇ ਵੱਧ ਭਾਰ ਲੱਦਣ ਵਾਲੇ ਲੋਕਾਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਕਿਹਾ। 

ਇਸ ਮੌਕੇ ਡਿਪਟੀ ਡੀ.ਓ. ਸ਼੍ਰੀ ਅੰਗਰੇਜ਼ ਸਿੰਘ,  ਈ.ਓ. ਐਮ.ਸੀ. ਲਾਲੜੂ ਗੁਰਬਖਸ਼ੀਸ ਸਿੰਘ  ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।

No comments:


Wikipedia

Search results

Powered By Blogger