SBP GROUP

SBP GROUP

Search This Blog

Total Pageviews

Thursday, July 27, 2023

ਡੀ ਸੀ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ

 ਐਸ.ਏ.ਐਸ.ਨਗਰ, 27 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ  ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।

       ਉਨ੍ਹਾਂ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਲਾਂਕਣ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇ।  ਉਨ੍ਹਾਂ ਕਿਹਾ ਕਿ ਹਰੇਕ ਪ੍ਰਭਾਵਿਤ ਵਿਅਕਤੀ ਦੇ ਨੁਕਸਾਨ ਦਾ ਮੁਲਾਂਕਣ ਧਿਆਨ ਨਾਲ ਰਿਕਾਰਡ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਛੱਡਿਆ ਨਾ ਜਾਵੇ।


       ਉਨ੍ਹਾਂ ਅੱਗੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਸਬੰਧੀ ਭਵਿੱਖ ਵਿੱਚ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪਟਵਾਰੀਆਂ ਵੱਲੋਂ ਹੋਏ ਨੁਕਸਾਨ ਦਾ ਮੁਲਾਂਕਣ ਕਾਨੂੰਗੋ, ਸਰਕਲ ਮਾਲ ਅਫ਼ਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਅਤੇ ਹੋਰ ਉੱਚ ਮਾਲ ਅਧਿਕਾਰੀਆਂ ਵੱਲੋਂ ਵੀ ਤਸਦੀਕ ਕੀਤਾ ਜਾਵੇਗਾ।

No comments:


Wikipedia

Search results

Powered By Blogger