SBP GROUP

SBP GROUP

Search This Blog

Total Pageviews

Thursday, July 13, 2023

ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਲਈ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ

ਐਸ.ਏ.ਐਸ.ਨਗਰ, 13 ਜੁਲਾਈ :  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ  ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨ/ ਔਰਤਾਂ ਨੂੰ 2 ਹਫ਼ਤੇ ਦੀ ਡੇਅਰੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ। ਇਹ ਸਿਖਲਾਈ ਮਿਤੀ 24 ਜੁਲਾਈ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ। ਇਸ ਸਿਖਲਾਈ ਲਈ ਕਾਊਸਲਿੰਗ ਮਿਤੀ 19 ਜੁਲਾਈ 2023 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਕੀਤੀ ਜਾਵੇਗੀ।

ਇਸ ਸਿਖਲਾਈ ਲਈ ਯੋਗ ਉਮੀਦਵਾਰਾਂ ਨੂੰ 3500/- ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਸਮੂਹ ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਇਸ ਲਾਹੇਵੰਦ ਸਿਖਲਾਈ ਦਾ ਲਾਭ ਲੈਣ।

No comments:


Wikipedia

Search results

Powered By Blogger