ਖਰੜ, 21 ਜੁਲਾਈ :ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡਾਇਰੀਆ ਪ੍ਰਭਾਵਿਤ ਖੇਤਰਾਂ ਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਸੁਮਨ ਬਾਲੀ ਨੇ ਬਲੌਂਗੀ ਤੇ ਬੱਡਮਾਜਰਾ ਖੇਤਰ ਦਾ ਦੌਰਾ ਕੀਤਾ।
ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਐਪਿਡਮੈਲੋਜਿਸਟ ਡਾ. ਸ਼ਲਿੰਦਰ ਕੌਰ, ਡਾ. ਮਨਮੀਤ ਕੌਰ, ਡਾ. ਹਰਪ੍ਰੀਤ ਕੌਰ, ਡਾ. ਅਨਿਲ ਵਸ਼ਿਸ਼ਟ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਸਿਹਤ ਸੁਪਰਵਾਈਜ਼ਰ ਦਿਨੇਸ਼ ਚੌਧਰੀ, ਗੁਰਪ੍ਰੀਤ ਸਿੰਘ, ਸਿਹਤ ਵਰਕਰ ਜਗਤਾਰ ਸਿੰਘ, ਸੀ ਐਚ ਓ ਰੀਨਾ, ਮਨਪ੍ਰੀਤ ਕੌਰ, ਏ ਐਨ ਐਮ ਬਜਿੰਦਰਪਾਲ ਕੌਰ, ਰੱਜੀ ਰਾਣੀ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।
ਡਾ. ਸੁਮਨ ਬਾਲੀ ਨੇ ਡਾਇਰੀਆ ਪ੍ਰਭਾਵਿਤ ਖੇਤਰ ਬਲੌਂਗੀ ਤੇ ਬੱਡਮਾਜਰਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਮਰੀਜ਼ਾਂ ਨਾਲ ਗੱਲਬਾਤ ਕਰਕੇ ਤਾਜ਼ਾ ਹਾਲਾਤ ਬਾਰੇ ਜਾਣਿਆ। ਬਲੌਂਗੀ ਦੇ ਆਜ਼ਾਦ ਨਗਰ ਅਤੇ ਬੱਡਮਾਜਰਾ ਦੇ ਗੁਰੂ ਨਾਨਕ ਕਲੋਨੀ ਵਿਖੇ ਘਰ-ਘਰ ਵਿਜ਼ਟ ਦੌਰਾਨ ਇਲਾਕੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਤੇ ਲੋਕਾਂ ਨਾਲ ਗੱਲਬਾਤ ਕਰਕੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਕਲੋਰੀਨ ਦੀਆਂ ਗੋਲੀਆਂ ਅਤੇ ਓ ਆਰ ਐਸ ਪੈਕਟਾਂ ਬਾਰੇ ਵੀ ਪਤਾ ਕੀਤਾ। ਪੀਣ ਦੇ ਪਾਣੀ ਦੀ ਸਪਲਾਈ ਬਾਰੇ ਵੀ ਲੋਕਾਂ ਨਾਲ ਗੱਲਬਾਤ ਕੀਤੀ।
ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਇਲਾਕੇ ਵਿਚ ਸਥਿਤੀ ਕਾਬੂ ਹੇਠ ਹੈ ਅਤੇ ਮਰੀਜ਼ਾਂ ਦੀ ਗਿਣਤੀ ਹੁਣ ਘਟ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਪ੍ਰਸ਼ਾਸਨ ਤੇ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਬਣਾਇਆ ਹੋਇਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵਿਸ਼ੇਸ਼ ਤੌਰ ਉਤੇ ਮੈਡੀਕਲ ਚੈੱਕਅਪ ਕੈਂਪ ਜਾਰੀ ਹਨ। ਪੀਣ ਦੇ ਪਾਣੀ ਨੂੰ ਬੈਕਟੀਰੀਆ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ ਹਨ। ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਮੱਛਰ ਦੇ ਖਾਤਮੇ ਲਈ ਫੌਗਿੰਗ ਅਤੇ ਸਪਰੇਅ ਕਰਵਾਈ ਗਈ ਹੈ। ਐਮਰਜੈਂਸੀ ਹਾਲਾਤ ਲਈ ਐਂਬੂਲੈਂਸ ਵੀ ਤਾਇਨਾਤ ਕੀਤੀ ਗਈ ਹੈ।
No comments:
Post a Comment