SBP GROUP

SBP GROUP

Search This Blog

Total Pageviews

Thursday, July 20, 2023

ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ. ਐੱਲ. ਓਜ਼, ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ

 ਐਸ.ਏ.ਐਸ.ਨਗਰ, 20 ਜੁਲਾਈ : ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਪਰਮਦੀਪ ਸਿੰਘ, ਐਸ.ਏ.ਐਸ.ਨਗਰ ਨੇ ਅੱਜ ਇੱਥੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ 01-01-2024 ਦੀ ਯੋਗਤਾ ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਸਰਸਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਇਸ ਮਿਤੀ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ।


ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 21/07/2023 ਤੋਂ 21/08/2023 ਤੱਕ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਵੀ ਇਕੱਤਰ ਕੀਤੇ ਜਾਣਗੇ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐੱਲ. ਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਚੋਣ ਕਮਿਸ਼ਨ ਦੀ ਵੈਬਸਾਈਟ, ਜਾਂ ਮੋਬਾਇਲ ਐਪ ਵੋਟਰ ਹੈਲਪ ਲਾਈਨ ਐਪ ਤੇ ਵੀ ਆਨਲਾਈਨ ਫਾਰਮ ਭਰੇ ਜਾ ਸਕਦੇ ਹ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੇ —ਆਪਣੇ ਬੂਥ ਲੈਵਲ ਏਜੰਟ ਨਿਯੁੱਕਤ ਕਰਕੇ ਉਨ੍ਹਾਂ ਦੇ ਵੇਰਵੇ ਪ੍ਰਸ਼ਾਸ਼ਨ ਨਾਲ ਵੀ ਸਾਂਝੇ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਹਰ ਪੱਖੋਂ ਮੁਕੰਮਲ ਕਰ ਕੇ ਹੀ ਜਮ੍ਹਾ ਕਰਵਾਏ ਜਾਣ। 

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਸੰਜੇ ਕੁਮਾਰ, ਜੂਨੀਅਰ ਸਹਾਇਕ ਸ੍ਰੀ ਜਗਤਾਰ ਸਿੰਘ, ਕਲਰਕ ਜਸਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ੍ਰੀ ਬਹਾਦਰ ਸਿੰਘ ਚਹਿਲ, ਕਾਂਗਰਸ ਦੇ ਸ੍ਰੀ ਅਜੈਬ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸਤਨਾਮ ਸਿੰਘ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨਿਲ ਕੁਮਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਜ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਆਏ।

No comments:


Wikipedia

Search results

Powered By Blogger