SBP GROUP

SBP GROUP

Search This Blog

Total Pageviews

Thursday, July 27, 2023

ਸਿਵਲ ਸਰਜਨ ਨੇ ਜਾਰੀ ਕੀਤਾ ਹੈਪੇਟਾਈਟਸ ਜਾਗਰੂਕਤਾ ਪੋਸਟਰ

 ਐਸ.ਏ.ਐਸ.ਨਗਰ, 27 ਜੁਲਾਈ : ਵਿਸ਼ਵ ਹੈਪੇਟਾਈਟਸ ਦਿਵਸ ਦੇ ਸਬੰਧ ’ਚ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਅੱਜ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਸਾਲ 28 ਜੁਲਾਈ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਹੈਪੇਟਾਈਟਸ ਜੋ ਜਿਗਰ ਦੀ ਸੋਜਿਸ਼ ਦੀ ਬੀਮਾਰੀ ਹੈ, ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਵਾਰ ਇਸ ਦਿਨ ਦਾ ਵਿਸ਼ਾ-ਵਸਤੂ ‘ਇਕ ਜੀਵਨ, ਇਕ ਜਿਗਰ’ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਇਕ ਵਾਇਰਸ ਹੈ ਜੋ ਖ਼ੂਨ ਰਾਹੀਂ ਜਿਗਰ ਵਿਚ ਦਾਖ਼ਲ ਹੁੰਦਾ ਹੈ ਅਤੇ ਫਿਰ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ। ਇਸ ਵੇਲੇ ਦੁਨੀਆਂ ’ਚ ਕਰੋੜਾਂ ਲੋਕ ਇਸ ਬੀਮਾਰੀ ਦਾ ਸ਼ਿਕਾਰ ਹਨ। ਜੇ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਮੌਤ ਦਾ ਕਾਰਨ ਵੀ ਬਣ ਜਾਂਦਾ ਹੈ।



 ਉਨ੍ਹਾਂ ਦਸਿਆ ਕਿ ਇਹ ਹੈਪੇਟਾਈਟਸ ਮੁੱਖ ਤੌਰ ’ਤੇ ਪੰਜ ਤਰ੍ਹਾਂ ਦਾ ਹੁੰਦਾ ਹੈ। ਇਹ ਬੀਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਦੂਸ਼ਿਤ ਖੂਨ ਚੜ੍ਹਾਉਣ ਨਾਲ ਫੈਲਦੀ ਹੈ। ਇਸ ਲਈ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾਂ ਦਾ ਇਲਾਜ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਹਾਇਮੋਡਾਇਆਲਸਿਸ ਮੌਕੇ ਅਤੇ ਸਿਹਤ ਕਾਮੇ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਕਿ ਇਸ ਬੀਮਾਰੀ ਦਾ ਛੇਤੀ ਪਤਾ ਲੱਗ ਸਕੇ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਆਦਿ ਮੌਜੂਦ ਸਨ।

No comments:


Wikipedia

Search results

Powered By Blogger