SBP GROUP

SBP GROUP

Search This Blog

Total Pageviews

Friday, July 21, 2023

ਐਸਜੀਪੀਸੀ ਨੇ ਪੀਟੀਸੀ ਨੂੰ ਦਿੱਤਾ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ - ਆਪ

ਚੰਡੀਗੜ੍ਹ, 21 ਜੁਲਾਈ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਮੁੜ ਤੋਂ ਪੀ.ਟੀ.ਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਦੀ ਕੀਤੀ ਗਈ ਸਿਫ਼ਾਰਸ਼ 'ਤੇ ਆਮ ਆਦਮੀ ਪਾਰਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 23 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਖੋਲ੍ਹਣ ਦੇ ਫ਼ੈਸਲੇ ਦੇ ਬਾਵਜੂਦ ਮੁੜ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।

ਕੰਗ ਨੇ ਐਸਜੀਪੀਸੀ 'ਤੇ ਸਵਾਲ ਉਠਾਇਆ ਕਿ ਆਖ਼ਿਰ ਇਹ ਮਜਬੂਰੀ ਹੋ ਗਈ ਹੈ ਕਿ ਉਹ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਬਾਰ-ਬਾਰ ਪੀ.ਟੀ.ਸੀ ਨੂੰ ਦੇ ਰਹੀ ਹੈ?  ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਦੇਵੇ, ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਪ੍ਰਬੰਧ ਕਰਕੇ ਸਾਰਾ ਖਰਚਾ ਚੁੱਕੇਗੀ।


ਕੰਗ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਪੂਰੀ ਤਰ੍ਹਾਂ ਇਕਪਾਸੜ ਅਤੇ ਬੇਇਨਸਾਫ਼ੀ ਵਾਲਾ ਹੈ।  ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਢੁਕਵਾਂ ਫ਼ੈਸਲਾ ਲੈਣਾ ਚਾਹੀਦਾ ਸੀ। ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਨਹੀਂ ਹੋ ਜਾਂਦਾ, ਉਸ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਦੇਣਾ ਚਾਹੀਦਾ ਸੀ ਤਾਂ ਜੋ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਤੱਕ ਪਵਿੱਤਰ ਗੁਰਬਾਣੀ ਦਾ ਗਿਆਨ ਪਹੁੰਚ ਸਕੇ।

No comments:


Wikipedia

Search results

Powered By Blogger