Wednesday, August 23, 2023

24 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ, ਐੱਸ ਏ ਐੱਸ ਨਗਰ

ਐੱਸ ਏ ਐੱਸ ਨਗਰ, 23 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ  ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 24 ਅਗਸਤ ਨੂੰ ਸਵੇਰੇ 09:00 ਵਜੇ ਵਾਕ


ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਜਿਵੇ ਪੇ ਟੀ ਐਮ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਐਕਸਿਸ ਬੈਂਕ, ਐਸ.ਬੀ.ਆਈ.ਕਰੈਡਿਟ ਕਾਰਡ,  ਮੈਸਖੇਂਸ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਐਸ ਪੀ ਆਰ ਡਿਜ਼ੀਟਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਏਅਰਟੈਲ-(Paytm Services Pvt.Ltd, Axis Bank, SBI Credit Card, Meskhence Healthcare Private Limted, SPR Digital Services Pvt.Ltd, Airtel) ਜਿਸ ਵਿੱਚ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਫਰੈਸ਼ਰ, ਸਟਾਫ਼ ਨਰਸ, ਸਿਵਲ ਇੰਜੀਨੀਅਰ, ਡਿਪਲੋਮਾ ਇੰਜੀਨੀਅਰਿੰਗ ਅਤੇ ਬੀ. ਪੀ. ਓ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ

ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ। ਬੇਰੋਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger