ਕੰਮ ਨੂੰ ਪੂਰਾ ਕਰਨ ਸੰਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ
ਐਸ.ਏ.ਐਸ.ਨਗਰ, 26 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀਜ਼ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਬਾਲਾ-ਜ਼ੀਰਕਪੁਰ ਸੈਕਸ਼ਨ 'ਤੇ ਫਲਾਈਓਵਰ ਦੇ ਬਕਾਇਆ ਨਿਰਮਾਣ ਨੂੰ ਅੱਗੇ ਵਧਾਉਣ ਲਈ ਜ਼ਮੀਨ ਮਾਲਕ ਦੀ ਇਸ ਕੰਮ ਨੂੰ ਰੋਕਣ ਦੀ ਅਪੀਲ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਇਨ੍ਹਾਂ ਦੀ ਪਾਲਣਾ ਕਰਦੇ ਹੋਏ ਸਬੰਧਤ ਹਿੱਸੇ ਦਾ ਤੁਰੰਤ ਕਬਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੈਂਚ ਨੇ ਜਨਹਿਤ ਵਿੱਚ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਜ਼ਰੂਰਤ ਨੂੰ ਪਹਿਲ ਦਿੱਤੀ ਹੈ, ਇਸ ਲਈ ਐਨ ਐੱਚ ਏ ਆਈ ਅਧਿਕਾਰੀ ਬਿਨਾਂ ਕਿਸੇ ਦੇਰੀ ਦੇ ਉਕਤ ਜ਼ਮੀਨ ਦੇ ਹਿੱਸੇ ਦਾ ਕਬਜ਼ਾ ਲੈਣ ਲਈ ਅੱਗੇ ਆਉਣ।
ਸ਼੍ਰੀਮਤੀ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇਸ ਸੜਕ 'ਤੇ ਆਵਾਜਾਈ ਦੀ ਸਮੱਸਿਆ ਤੋਂ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਕਬਜ਼ਾ ਦਿਵਾਉਣ ਅਤੇ ਰੁਕੇ ਹੋਏ ਕੰਮ ਨੂੰ ਪੂਰਾ ਕਰਨ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ-ਕਮ-ਲੈਂਡ ਐਕੁਜੀਸ਼ਨ ਅਫ਼ਸਰ ਨੂੰ ਜ਼ੀਰਕਪੁਰ-ਅੰਬਾਲਾ ਹਾਈਵੇਅ ਦੇ ਨਿਰਮਾਣ ਨੂੰ ਪੂਰਾ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀਜ਼ ਨੂੰ ਬਿਨਾਂ ਦੇਰੀ ਕਬਜ਼ਾ ਦਿਵਾਉਣ ਲਈ ਕਿਹਾ ਹੈ।
No comments:
Post a Comment