SBP GROUP

SBP GROUP

Search This Blog

Total Pageviews

Monday, August 28, 2023

ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 28 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।


ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ: 75, ਪਹਿਲੀ ਮੰਜ਼ਿਲ, ਫੇਜ਼-11, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਕਰਨੈਲ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬਾਦਸ਼ਾਹਪੁਰ, ਤਹਿਸੀਲ ਸਮਾਣਾ, ਜ਼ਿਲ੍ਹਾ, ਪਟਿਆਲਾ ਹਾਲ ਵਾਸੀ ਫਲੈਟ ਨੰਬਰ 1104, ਜੇ.ਐਲ.ਪੀ.ਐਲ, ਸਕਾਈ ਗਾਰਡਨ, ਟਾਵਰ-ਕੇ, ਸੈਕਟਰ-66-ਏ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ। 

ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

 ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਇਸੰਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

No comments:


Wikipedia

Search results

Powered By Blogger