Tuesday, August 29, 2023

ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ

ਐਸ.ਏ.ਐਸ.ਨਗਰ, 29 ਅਗਸਤ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਅਤੇ ਸ੍ਰੀ ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜ਼ਵਾਨ/ ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਮੁਫਤ ਦਿੱਤੀ ਜਾਵੇਗੀ। 


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਇਹ ਸਿਖਲਾਈ ਮਿਤੀ 04 ਸਤੰਬਰ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਇਸ ਸਿਖਲਾਈ ਲਈ ਯੋਗ ਉਮੀਦਵਾਰਾਂ ਨੂੰ 3500/- ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਸਮੂਹ ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਇਸ ਲਾਹੇਵੰਦ ਸਿਖਲਾਈ ਦਾ ਲਾਭ ਲੈਣ।

ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾਵੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger