ਮੋਹਾਲੀ, 26 ਅਗਸਤ : SBP ਗਰੁੱਪ ਨੇ ਆਪਣੇ 15 ਸਾਲਾਂ ਦੇ ਸਫ਼ਰ ਵਿੱਚ 24 ਪ੍ਰੋਜੈਕਟ ਦਿੱਤੇ ਹਨ ਅਤੇ 10000 ਤੋਂ ਵੱਧ ਲੋਕਾਂ ਨੂੰ ਘਰ ਦਿੱਤੇ ਹਨ। ਕੰਪਨੀ ਨੇ ਹਾਲ ਹੀ ਵਿੱਚ Gems of Punjab ਨਾਮ ਦੇ ਇੱਕ ਈਵੈਂਟ ਵਿੱਚ ਹਿੱਸਾ ਲਿਆ ਜਿੱਥੇ ਕੰਪਨੀ ਨੂੰ ਇੱਕ ਟਾਈਟਲ ਨਾਲ ਸਨਮਾਨਿਤ ਕੀਤਾ ਗਿਆ
ਅਤੇ ਉਹ ਟਾਈਟਲ ਪੰਜਾਬ ਦੀ ਨੰਬਰ 1 ਹਾਊਸਿੰਗ ਕੰਪਨੀ ਸੀ। ਇਹ ਪ੍ਰੋਗਰਾਮ ਇੱਕ ਬਹੁਤ ਹੀ ਮਸ਼ਹੂਰ ਮੀਡੀਆ ਕੰਪਨੀ ਵੱਲੋਂ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ਵਿੱਚ ਕਰਵਾਇਆ ਗਿਆ ਅਤੇ ਇਸ ਵਿੱਚ ਪੰਜਾਬ ਦੀਆਂ ਕਈ ਕੰਪਨੀਆਂ ਨੇ ਹਿੱਸਾ ਲਿਆ। ਇਹ ਖਿਤਾਬ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤਾ।
ਕੰਪਨੀ ਦੇ ਪ੍ਰੈਜ਼ੀਡੈਂਟ ਅਤੇ ਬਿਜ਼ਨਸ ਹੈੱਡ ਰਮਨ ਸਿੰਗਲਾ ਨੇ ਇਹ ਖਿਤਾਬ ਪ੍ਰਾਪਤ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਕੰਪਨੀ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਪ੍ਰਾਪਤੀਆਂ ਕਰਨ ਦੀ ਕੋਸ਼ਿਸ਼ ਕਰਨਗੇ।
No comments:
Post a Comment