ਐਸ.ਏ.ਐਸ.ਨਗਰ 18 ਸਤੰਬਰ : ਖੇਤੀਬਾੜੀ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਕਿਸਾਨ ਵਿਕਾਸ ਚੈਂਬਰ ਐਰੋ ਸਿਟੀ ਏਅਰ ਪੋਰਟ ਰੋਡ ਐਸ ਏ ਐਸ ਨਗਰ ਵਿਖੇ ਮਿਤੀ 22 ਸਤੰਬਰ ਨੂੰ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਲਗਭਗ 500 ਕਿਸਾਨ ਅਤੇ ਕਿਸਾਨ ਬੀਬੀਆਂ ਭਾਗ ਲੈਣ ਲੈਣਗੀਆਂ।
ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੈਂਪ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਕੈਂਪ ਵਿੱਚ ਉਚੇਚੇ ਤੌਰ ਤੇ ਐਮ.ਐਲ.ਏ. ਸਹਿਬਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਸ਼ਿਰਕਤ ਕਰਨਗੇ।
No comments:
Post a Comment