SBP GROUP

SBP GROUP

Search This Blog

Total Pageviews

ਮੇਅਰ ਨੇ ਇੰਡੀਅਨ ਸਵੱਛਤਾ ਲੀਗ ਸੀਜ਼ਨ 2 ਤਹਿਤ ''ਮੁਹਾਲੀ ਯੂਥ ਬਨਾਮ ਗਾਰਬੇਜ'' ਮੁਹਿੰਮ ਨੂੰ ਹਰੀ ਝੰਡੀ ਦਿੱਤੀ

ਮੇਅਰ ਨੇ ਸ਼ਹਿਰ  ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ

ਮੋਹਾਲੀ, 19 ਸਤੰਬਰ :  ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਇੱਥੇ ਫੇਜ਼ 3ਬੀ2, ਤੋਂ ਇੰਡੀਅਨ ਸਵੱਛਤਾ ਲੀਗ ਸੀਜ਼ਨ 2 ਤਹਿਤ ''ਮੁਹਾਲੀ ਯੂਥ ਬਨਾਮ ਗਾਰਬੇਜ'' ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ•ਾਂ ਦੱਸਿਆ ਕਿ ‘ਭਾਰਤੀ ਸਵੱਛਤਾ ਲੀਗ’ ਭਾਰਤ ਦਾ ਪਹਿਲਾ ਅੰਤਰ-ਸ਼ਹਿਰੀ ਮੁਕਾਬਲਾ ਹੈ ਜਿਸ ਦੀ ਅਗਵਾਈ ਨੌਜਵਾਨਾਂ ਵੱਲੋਂ ਸਵੱਛ ਭਾਰਤ ਮਿਸ਼ਨ-ਅਰਬਨ 2.0 ਤਹਿਤ ਕੂੜਾ ਮੁਕਤ ਸ਼ਹਿਰਾਂ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ।


 
ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਸ਼ਾਮਲ ਹੋਏ। ਮੇਅਰ ਨੇ ਵਿਦਿਆਰਥੀਆਂ ਦੀ ਕੂੜਾ ਵਿਰੋਧੀ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇਸ ਅਹਿਮ ਮੁੱਦੇ 'ਤੇ ਨੌਜਵਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਾਤਾਵਰਣ ਸੁਰੱਖਿਆ ਲਈ ਜ਼ਿੰਮੇਵਾਰ ਅਤੇ ਸਰਗਰਮ ਵਕੀਲ ਬਣਾਉਣ ਲਈ ਲਾਹੇਵੰਦ ਹੋਵੇਗਾ।
 
ਸ਼ਹਿਰ ਦੇ ਮੇਅਰ ਨੇ ਮੰਗਲਵਾਰ ਨੂੰ ਸਾਰੇ ਕੌਂਸਲਰਾਂ ਨੂੰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਵੱਛਤਾ ਮੁਹਿੰਮ ਚਲਾਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਸਵੱਛਤਾ ਅਤੇ ਵਾਤਾਵਰਣ ਪ੍ਰਤੀ ਆਪਣਾ ਬਣਦਾ ਯੋਗਦਾਨ ਨਹੀਂ ਪਾਉਣਗੇ ਤਾਂ ਸਾਡੀਆਂ ਕੋਸ਼ਿਸ਼ਾਂ ਠੋਸ ਨਤੀਜੇ ਨਹੀਂ ਦਿਖਾ ਸਕਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਕੂੜਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਲੜੀ ਤਹਿਤ ਐਮਸੀ ਮੁਹਾਲੀ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰਨ ਦੀ ਤਜਵੀਜ਼ ਮਨਜ਼ੂਰੀ ਦੇ ਅੰਤਿਮ ਪੜਾਅ 'ਤੇ ਹੈ, ਜਿਸ ਤੋਂ ਬਾਅਦ ਨਗਰ ਨਿਗਮ ਹਰ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰੇਗਾ ਜੋ ਸਮੁੱਚੇ ਮੁਹਿੰਮ ਦੇ ਨਤੀਜਿਆਂ ਨੂੰ ਹੁਲਾਰਾ ਪ੍ਰਦਾਨ ਕਰੇਗਾ।
 
ਪ੍ਰੋਗਰਾਮ ਵਿੱਚ ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger