SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ

ਐਸ.ਏ.ਐਸ.ਨਗਰ, 06 ਸਤੰਬਰ : ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਖੇਤੀਬਾੜੀ, ਸਹਿਕਾਰਤਾ, ਪ੍ਰਦੂਸ਼ਣ ਰੋਕਥਾਮ ,ਜ਼ਿਲ੍ਹਾ ਫੂਡ ਤੇ ਸਪਲਾਈ, ਜਿਲ੍ਹਾ ਪੰਚਾਇਤ ਤੇ ਵਿਕਾਸ  ਅਤੇ  ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਸਾਲ 2023 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ,  ਇਸ ਦੇ ਸੁਚੱਜੇ ਪ੍ਰਬੰਧਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਹੁਣ ਤੱਕ ਚੁੱਕੇ ਗਏ ਕਦਮਾਂ ਦਾ ਰਿਵਿਊ ਕਰਨ  ਲਈ ਮੀਟਿੰਗ ਕੀਤੀ। 


 ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਕਿਸਾਨਾਂ, ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 100 ਸਰਫੇਸ ਸੀਡਰ ਮਸ਼ੀਨਾਂ, 50 ਤੋਂ 80 ਪ੍ਰਤੀਸ਼ਤ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ 'ਕਰੋਪ ਰੈਜੀਡਿਊ ਮੈਨੇਜਮੈਂਟ ਸਕੀਮ' ਅਧੀਨ ਇਹ ਮਸ਼ੀਨਾਂ ਆਨਲਾਇਨ ਅਪਲਾਈ ਕਰਨ ਵਾਸਤੇ ਸਰਕਾਰ ਵੱਲੋਂ ਮਿਤੀ 10.09.2023 ਤੱਕ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ  ਲਾਭ ਲੈਂਦੇ ਹੋਏ ਵੱਧ ਤੋਂ ਵੱਧ ਮਸ਼ੀਨਾਂ ਦੀ ਖ੍ਰੀਦ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਭਾਗ ਲੈ ਰਹੇ ਬੇਲਰ ਮਾਲਕਾਂ ਦੀ ਮੰਗ ਤੇ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਨੂੰ  ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ  ਨੇ ਆਦੇਸ਼ ਦਿੱਤੇ ਕਿ ਪਿੰਡ ਦਾਉਂ ਮਾਜਰਾ ਵਿਖੇ ਪਸ਼ੂ ਮੰਡੀ ਨਜਦੀਕ 10 ਏਕੜ ਜਗ੍ਹਾ ਦਾ ਪਰਾਲੀ ਦੇ ਰੱਖ ਰਖਾਅ ਲਈ ਪ੍ਰਬੰਧ ਕੀਤਾ ਜਾਵੇ। ਪੁਲਿਸ ਵਿਭਾਗ ਤੋਂ ਹਾਜਰ ਹੋਏ ਅਧਿਕਾਰੀ ਨੂੰ ਕਿਹਾ ਕਿ  ਪਰਾਲੀ ਦੀ ਗੰਢਾਂ ਦੀ ਢੋਆ ਢੋਆਈ ਦੌਰਾਨ ਬੇਲਰ ਮਾਲਕਾਂ ਨੂੰ  ਕਿਸੇ ਤਰ੍ਹਾਂ  ਦੀ ਕੋਈ ਸਮੱਸਿਆ ਨਾ ਆਵੇ। 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਨੂੰ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ  ਪਰਾਲੀ ਦੀਆਂ ਵਰਤੋਂ ਕਰਨ ਵਾਲੀਆਂ ਫਰਮਾਂ ਨਾਲ ਤਾਲਮੇਲ ਕਰਕੇ ਪਰਾਲੀ ਦੀ ਖ੍ਰੀਦ ਅਤੇ ਸਟੋਰਜ ਸਬੰਧੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬੇਲਰ ਮਾਲਕਾ ਨੇ ਭਾਗ ਲਿਆ ਅਤੇ ਯਕੀਨ ਦਿਵਾਇਆ ਕਿ ਉਨ੍ਹਾਂ ਵੱਲੋਂ  ਵੱਧ ਤੋਂ ਵੱਧ ਪਰਾਲੀ ਦੀਆਂ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ।

No comments:


Wikipedia

Search results

Powered By Blogger