ਐਸ.ਏ.ਐਸ ਨਗਰ, 27 ਸਤੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਮੀ ਟਰੈਵਲ ਏਜੰਟ ਸ਼ਾਪ ਨੰ: 17, ਸਿਸਵਾਂ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਪ੍ਰੇਮ ਸਿੰਘ ਪੁੱਤਰ ਸ੍ਰੀ ਧਰਮ ਸਿੰਘ, ਪਿੰਡ-ਦੁਸਾਰਨਾ, ਡਾਕਘਰ-ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਮਈ 2020 ਨੂੰ ਖਤਮ ਹੋ ਚੁੱਕੀ ਸੀ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
No comments:
Post a Comment