ਐਸ.ਏ.ਐਸ.ਨਗਰ, 06 ਸਤੰਬਰ : ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਰਕਾਰੀ ਮੁਲਾਜਮਾਂ ਨੂੰ ਜਾਗਰੂਕ ਕਰਨ ਲਈ ਚੰਦਰਜੋਤੀ ਸਿੰਘ (ਆਈ.ਏ.ਐਸ.)ਉਪ ਮੰਡਲ ਮੈਜਿਸਟਰੇਟ ਮੋਹਾਲੀ ਦੀ ਅਗਵਾਈ ਹੇਠ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਖੇਤੀ ਕਰਦੇ ਸਰਕਾਰੀ ਮੁਲਾਜਮਾਂ ਵੱਲੋ ਝੋਨੇ ਦੀ ਪਰਾਲੀ/ ਫਸਲਾਂ ਦੀ ਰਹਿੰਦ ਖੂੰਹਦ ਨੁੰ ਅੱਗ ਨਾ ਲਗਾਈ ਜਾਵੇ ਅਤੇ ਇਸ ਦੇ ਸੁੱਚਜੇ ਪ੍ਰਬੰਧ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਹੀ ਮਿਲਾ ਕੇ ਭੂਮੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।
ਉਨ੍ਹਾਂ ਨੇ ਇਹ ਦੱਸਿਆ ਕਿ ਜਿਹੜੇ ਸਰਕਾਰੀ ਮੁਲਾਜਮ ਪਿੰਡਾਂ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਵੱਲੋਂ ਖਾਸ ਤੌਰ ਧਿਆਨ ਰੱਖਿਆ ਜਾਵੇ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਇਸ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜਾਣ ਵਾਲੇ ਕਿਸਾਨ ਜਾਗਰੂਕਤਾ ਕੈਪਾਂ, ਸਕੂਲਾਂ ਦੇ ਵਿਦਿਆਰਥੀਆਂ ਰਾਹੀ ਜਾਗਰੂਕਤਾ ਮੁਹਿਮ ਅਤੇ ਹੋਰ ਪਰਾਲੀ ਪ੍ਰਬੰਧਨ ਸਬੰਧੀ ਗਤੀਵਿਧੀਆਂ ਸਮੇਂ ਉਹਨਾਂ ਦੇ ਦਫਤਰ ਦੇ ਅਧਿਕਾਰੀਆਂ ਦੀ ਸਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਇਸ ਸਹੁੰ ਚੁੱਕ ਸਮਾਗਮ ਵਿੱਚ ਦਫਤਰ ਉਪ ਮੰਡਲ ਮੈਜਿਸਟਰੇਟ ਮੋਹਾਲੀ ਦੇ ਸਟਾਫ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਂਸ.ਏ.ਐੱਸ.ਨਗਰ ਦੇ ਮੁਲਾਜਮਾਂ ਨੇ ਵੀ ਹਿੱਸਾ ਲਿਆ।
No comments:
Post a Comment