ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਕੈਂਪ ਲਾਇਆ
ਖਰੜ, 26 ਅਕਤੂਬਰ : ਜਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੜਮਾਜਰਾ ਦੇ ਗੁਰਦੁਆਰਾ ਸਾਹਿਬ ਨੇੜੇ ਧਰਮਸ਼ਾਲਾ ਵਿਖੇ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਦੇ ਲਾਭ ਸਬੰਧੀ ਜਾਗਰੂਕ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ, ਜਿਸ ਤਹਿਤ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚੋਂ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ।
ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮਾਨਸੀ ਅਰੋੜਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸੀ ਐਚ ਓ ਰੀਨਾ, ਸੋਨਮ ਤੇ ਮਨਪ੍ਰੀਤ ਕੌਰ, ਏ ਐਨ ਐਮ ਰਾਜਵਿੰਦਰ ਕੌਰ, ਆਸ਼ਾ ਫੈਸਿਲੀਟੇਟਰ ਚਰਨਜੀਤ ਕੌਰ ਤੇ ਇਲਾਕੇ ਦੀਆਂ ਆਸ਼ਾ ਵਰਕਰਾਂ ਅਤੇ ਲੇਬਰ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ ਵਲੋਂ ਲਾਭਪਾਤਰੀਆਂ ਦੇ ਬੀਮਾ ਕਾਰਡ ਬਣਵਾਏ ਗਏ।
No comments:
Post a Comment