Wednesday, November 29, 2023

ਸਿੱਖਿਆ ਮੰਤਰੀ ਨੇ ਵਿਧਾਨ ਸਭਾ ’ਚ ਕਿਹਾ, ਮਾਰਚ 2024 ਤੱਕ ਕੋਈ ਵੀ ਸਰਕਾਰੀ ਸਕੂਲ ਸਿੰਗਲ ਅਧਿਆਪਕ ਨਹੀਂ ਹੋਵੇਗਾ

 ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਵਿੱਚ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਮਾਰਚ ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਅਧਿਆਪਕ ਨਹੀਂ ਹੋਵੇਗਾ। ਵਿਧਾਨ ਸਭਾ ਵਿੱਚ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਾਊਂਡਰੀ ਦੇ ਲਈ 300 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਐਂਮੀਨੈਂਸ ਖੋਲ੍ਹ ਰਹੀ ਹੈ।


 ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿੱਚ ਕੰਮ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਖਟਕੜ ਕਲਾਂ ਸਰਕਾਰੀ ਸਕੂਲ ਦਾ ਨਾਮ ਸ਼ਹੀਦ -ਏ-ਆਜ਼ਮ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger